ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਨੇ ਸਾਜ਼ਸ਼ ਤਹਿਤ ਫ਼ੌਜ ਦੇ ਜਵਾਨਾਂ ਨੂੰ ਸ਼ਹੀਦ ਕੀਤਾ ਹੈ। ਇਸ ਦੌਰਾਨ ਉਨ੍ਹਾਂ ਪਾਕਿਸਤਾਨ ਅਤੇ ਚੀਨ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਹਰਕਤਾ ਤੋਂ ਬਾਝ ਆ ਜਾਣ ਨਹੀਂ ਤਾਂ ਉਹ ਉਨ੍ਹਾਂ ਦੀ ਇੱਟ ਨਾਲ ਇੱਟ ਖੜਕਾ ਦੇਣਗੇ।
ਮਲੇਰਕੋਟਲਾ ਵਿੱਚ ਅੱਤਵਾਦ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ - daily
ਮਲੇਰਕੋਟਲਾ: ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦਾ ਪੂਰੇ ਦੇਸ਼ ਵਿੱਚ ਗੁੱਸਾ ਹੈ, ਦੇਸ਼ ਵਿੱਚ ਅੱਤਵਾਦ ਅਤੇ ਪਾਕਿਸਤਾਨ ਵਿਰੁੱਧ ਨਾਅਰੇਬਾਜੀ ਕਰ ਕੇ ਪੁਤਲੇ ਫੂਕੇ ਜਾ ਰਹੇ ਹਨ। ਮਲੇਰਕੋਟਲਾ ਵਿੱਚ ਵੀ ਮੁਸਲਿਮ ਸਿੱਖ ਫ਼ਰੰਟ ਆਫ਼ ਪੰਜਾਬ ਵੱਲੋਂ ਅੱਤਵਾਦ ਦਾ ਪੁਤਲਾ ਫੂਕਿਆ ਗਿਆ।
aa
ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਤੇ ਸਵਾਲ ਉਠਾਏ ਕਿ ਉਹ ਅੱਤਵਾਦ ਵਿਰੁੱਧ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਭਾਰਤ ਦੇ ਸਾਰੇ ਮੁਸਲਮਾਨ ਅੱਤਵਾਦ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਉਹ ਹਿੰਦੋਸਤਾਨੀ ਹਨ ਤੇ ਹਮੇਸ਼ਾ ਹਿੰਦੋਸਤਾਨ ਦੇ ਨਾਲ ਖੜਣਗੇ।