ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਸੰਗਰੂਰ:ਮੁੱਖ ਮੰਤਰੀ ਦੀ ਰਹਾਇਸ ਦੇ ਬਾਹਰ ਮਾਸਟਰ ਕਾਡਰ ਯੂਨੀਅਨ ਵੱਲੋ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਪ੍ਰਦਰਸ਼ਨ 4161 ਮਾਸਟਰ ਕਾਡਰ ਯੂਨੀਅਨ ਇਸ ਲਈ ਕਰ ਰਹੀ ਸੀ ਤਾਂ ਜੋ ਉਨ੍ਹਾਂ ਦੀ ਜਲਦ ਤੋਂ ਜਲਦ ਸਕੂਲਾਂ ਵਿੱਚ ਜੁਇਨਿੰਗ ਕਰਵਾਈ ਜਾਵੇ। ਪਿਛਲੇ ਦਿਨੀਂ ਲੁਧਿਆਣਾ ਵਿੱਚ ਇਨ੍ਹਾਂ ਅਧਿਆਪਕਾਂ ਨੂੰ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀ ਪੱਤਰ ਵੰਡੇ ਸਨ। ਪਰ ਹੁਣ ਤੱਕ ਇਨ੍ਹਾਂ ਅਧਿਆਪਕਾ ਦੀ ਕਿਸੇ ਸਕੂਲ ਵਿੱਚ ਨਿਯੁਕਤੀ ਨਹੀਂ ਹੋਈ। ਜਿਸ ਕਾਰਨ ਇਹ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ।
ਨਿਯੁਕਤੀ ਪੱਤਰ ਮਿਲੇ ਪਰ ਪੋਸਟਿੰਗ ਨਹੀਂ ਹੋਈ:ਵਿਰੋਧ ਪ੍ਰਦਰਸ਼ਨ ਕਰਨ ਵਾਲੇ 4161 ਮਾਸਟਰ ਕਾਡਰ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਦਿਨਾਂ ਦੇ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦੇ ਬਾਹਰ ਕਈ ਵਾਰ ਪ੍ਰਦਰਸ਼ਨ ਕਰ ਚੁੱਕੇ ਹਾਂ ਪਰ ਵਿੱਚ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਸਨ। ਜਿਸ ਤੋਂ ਉਨ੍ਹਾਂ ਅਧਿਆਪਕਾ ਨੇ ਆਪਣੀਆ ਪ੍ਰਾਈਵੇਟ ਨੌਕਰੀਆਂ ਛੱਡ ਦਿੱਤੀਆਂ। ਪ੍ਰਾਈਵੇਟ ਨੌਕਰੀਆਂ ਛੱਡ ਤੋਂ ਬਾਅਦ ਉਹ ਹੁਣ ਤੱਕ ਉਨ੍ਹਾਂ ਦੀ ਨਿਯੁਕਤੀ ਨਹੀਂ ਕੀਤੀ ਗਈ।
ਖਾਲੀ ਪਈਆਂ ਅਸਾਮੀਆਂ 'ਤੇ ਨਿਯੁਕਤੀ ਦੀ ਮੰਗ: 4161 ਮਾਸਟਰ ਕਾਡਰ ਯੂਨੀਅਨ ਨੇ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਸਕੂਲਾਂ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਬੱਚਿਆਂ ਨੂੰ ਸਿੱਖਿਆ ਦੇ ਸਕਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀ ਕੋਈ ਅਜਿਹੀ ਮੰਗ ਨਹੀਂ ਹੈ ਕਿ ਨੇੜੇ ਦੇ ਇਲਾਕੇ ਵਿੱਚ ਹੀ ਸਾਡੀ ਪੇਸਟਿੰਗ ਕੀਤੀ ਜਾਵੇ। ਅਧਿਆਪਕ ਵਰਕਰਾਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਵੀ ਸਕੂਲ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਤਿਆਰ ਹਨ। ਉਨ੍ਹਾਂ ਦੀ ਨਿਯੁਕਤੀ ਸਰਕਾਰ ਖਾਲੀ ਪਈਆਂ ਅਸਾਮੀਆਂ ਉਤੇ ਜਲਦ ਤੋਂ ਜਲਦ ਕਰੇ।
ਪੁਲਿਸ ਨਾਲ ਧੱਕਾ-ਮੁੱਕੀ: ਮੁੱਖ ਮੰਤਰੀ ਦੇ ਘਰ ਬਾਹਰ ਬੈਠੇ ਅਧਿਆਪਕ ਵਰਕਰਾਂ ਨਾਲ ਪੁਲਿਸ ਦੀ ਧੱਕਾ ਮੁੱਕੀ ਵੀ ਹੋਈ। ਪੁਲਿਸ ਨੇ ਵਰਕਰਾਂ ਨੂੰ ਉੱਥੋ ਭਜਾਉਣ ਦੀ ਕੋਸ਼ਿਸ ਕੀਤੀ। ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਆ ਕੇ ਪੁਲਿਸ ਨਾਲ ਧੱਕਾ ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਜਿੱਥੇ ਪ੍ਰਦਰਸ਼ਨ ਹੋ ਰਿਹਾ ਹੈ ਉਹ ਜਗ੍ਹਾ ਪ੍ਰਦਰਸ਼ਨ ਲਈ ਨਹੀਂ ਹੈ। ਇਸ ਕਲੋਨੀ ਵਿੱਚ ਲੋਕ ਰਹਿੰਦੇ ਹਨ। ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੁਲਿਸ ਦਾ ਪ੍ਰਦਰਸ਼ਨਕਾਰੀਆਂ ਦੇ ਲੀਡਰਾਂ ਉਤੇ ਇਹ ਵੀ ਇਲਜ਼ਾਮ ਹੈ ਕਿ ਉਹ ਹੋਰ ਵਰਕਰਾਂ ਨੂੰ ਪੁਲਿਸ ਨਾਲ ਲੜਨ ਲਈ ਭੜਕਾ ਰਹੇ ਹਨ ਜੋ ਕਿ ਲਾਅ ਐਡ ਆਰਡਰ ਲਈ ਸਹੀ ਨਹੀ ਹੈ।
ਇਹ ਵੀ ਪੜ੍ਹੋ:-Eyestrain: ਮੋਬਾਈਲ ਦਾ ਚਸਕਾ ਲੈ ਜਾਵੇਗਾ ਅੱਖਾਂ ਦੀ ਨਿਗ੍ਹਾ, ਪੀਜੀਆਈ ਦੀ ਰਿਸਰਚ 'ਚ ਸਾਹਮਣੇ ਆਏ ਹੈਰਾਨ ਕਰਨ ਵਾਲੇ ਤੱਤ