ਸੰਗਰੂਰ: ਹਲਕਾ ਲਹਿਰਾਗਾਗਾ ਦੇ ਪਿੰਡ ਕਾਲਬੰਜਾਰਾ ਵਿਖੇ ਔਰਤਾਂ ਨੇ ਵੱਡਾ ਇਕੱਠ ਕਰਕੇ ਲਘੂ ਕਰਜ਼ਾ ਦੇਣ ਵਾਲੀਆਂ ਮਾਈਕਰੋ ਫਾਇਨਾਂਸ ਕੰਪਨੀਆਂ ਵੱਲੋਂ ਕਿਸ਼ਤਾਂ ਭਰਨ ਲਈ ਤੰਗ-ਪ੍ਰੇਸ਼ਾਨ ਕੀਤੇ ਜਾਣ ਖ਼ਿਲਾਫ਼ ਰੋਸ ਪ੍ਰਰਦਰਸ਼ਨ ਕੀਤਾ।
ਇਸ ਮੌਕੇ ਇਨ੍ਹਾਂ ਔਰਤਾਂ ਨੇ ਦੋਸ਼ ਲਗਾਇਆ ਕਿ ਕੰਪਨੀਆਂ ਦੇ ਮੁਲਾਜ਼ਮ ਉਨ੍ਹਾਂ ’ਤੇ ਕਿਸ਼ਤਾਂ ਭਰਨ ਲਈ ਦਬਾਅ ਪਾ ਰਹੇ ਹਨ ਅਤੇ ਧਮਕੀਆਂ ਦੇ ਰਹੇ ਹਨ ਕਿ ਜੇਕਰ ਉਨ੍ਹਾਂ ਨੇ ਕਿਸ਼ਤਾਂ ਨਾ ਭਰੀਆਂ ਤਾਂ ਵੱਧ ਵਿਆਜ ਵਸੂਲਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਰੁਜ਼ਗਾਰ ਮਿਲਣ ਤੱਕ ਕਿਸ਼ਤਾਂ ਭਰਨ ਦੇ ਸਮੇਂ ਵਿੱਚ ਮੋਹਲਤ ਅਤੇ ਵਿਆਜ ਵਿੱਚ ਛੋਟ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਤਿੰਨ ਮਹੀਨਿਆਂ ਤੋਂ ਲੱਗੀ ਤਾਲਾਬੰਦੀ ਕਾਰਨ ਉਨ੍ਹਾਂ ਨੂੰ ਕੰਮ ਨਹੀਂ ਮਿਲ ਸਕਿਆ, ਜਿਸ ਕਰਕੇ ਉਹ ਕਰਜ਼ੇ ਦੀਆਂ ਕਿਸ਼ਤਾਂ ਦਾ ਭੁਗਤਾਨ ਨਹੀਂ ਕਰ ਸਕਦੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਰਜ਼ਾ ਮੁਆਫ਼ ਕਰਨ ਲਈ ਸਰਕਾਰ ਅੱਗੇ ਬੇਨਤੀ ਕੀਤੀ।