ਸੰਗਰੂਰ: ਦਿੱਲੀ 'ਚ ਮੁੜ ਸੱਤਾ 'ਚ ਆਉਣ ਲਈ ਆਮ ਆਦਮੀ ਪਾਰਟੀ ਪੁਰਾ ਜ਼ੋਰ ਲਗਾ ਰਹੀ ਹੈ ਅਤੇ ਇਸ ਲਈ ਪੰਜਾਬ ਦੇ ਆਪ ਦੇ ਆਗੂ ਅਤੇ ਵਿਧਾਇਕਾਂ ਦਾ ਸਹਾਰਾ ਵੀ ਲਿਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਦੱਸਿਆ ਕਿ ਪਾਰਟੀ ਮੁਖੀ ਕੇਜਰੀਵਾਲ ਦੇ ਚੋਣ ਪ੍ਰਚਾਰ ਲਈ ਦਿੱਲੀ ਜਾਣਗੇ ਅਤੇ ਦਿੱਲੀ ਦੇ ਹਰ ਘਰ 'ਚ ਆਪਣੀ ਪਾਰਟੀ ਦੀਆਂ ਨਿਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ।
ਹਰਪਾਲ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਦਿੱਲੀ ਦੇ ਲੋਕਾਂ ਨੂੰ ਦੱਸਣਗੇ ਕਿ ਜੋ ਵਾਅਦੇ ਕਰ ਪੰਜਾਬ 'ਚ ਕਾਂਗਰਸ ਸੱਤਾ 'ਚ ਆਈ ਹੈ ਉਹ ਵਾਅਦੇ ਪੂਰੇ ਕਰਨ 'ਚ ਉਹ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਦੀਆਂ ਗਲਤ ਨਿਤੀਆਂ ਬਾਰੇ ਵੀ ਲੋਕਾਂ ਨੂੰ ਦੱਸਣਗੇ। ਜ਼ਿਕਰਯੋਗ ਹੈ ਕਿ ਦਿੱਲੀ 'ਚ ਚੋਣਾਂ ਹੋਣ ਜਾ ਰੀਹਆਂ ਹਨ ਜਿਸ ਨੂੰ ਲੈ ਕੇ ਕੁੱਝ ਦਿਨਾਂ ਪਹਿਲਾਂ ਮੁੱਖ ਮੰਤਰੀ ਕੇਜਰੀਵਾਲ ਨੇ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਵੀ ਜਾਰੀ ਕੀਤਾ ਸੀ।