ਮਲੇਰਕੋਟਲਾ: ਸੂਬੇ ਅੰਦਰ ਕੋਰੋਨਾ ਵਾਇਰਸ ਕਾਰਨ ਕਰਫ਼ਿਊ ਲੱਗਿਆ ਹੋਇਆ ਹੈ ਅਤੇ ਲੋਕ ਘਰਾਂ ਦੇ ਵਿੱਚ ਬੰਦ ਹਨ। ਇਸ ਸਮੇਂ ਲੋੜਵੰਦ ਲੋਕਾਂ ਨੂੰ ਭਾਰੀ ਦਿੱਕਤਾਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਇਨ੍ਹਾਂ ਦਿੱਕਤਾਂ ਨੂੰ ਵੇਖਦੇ ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਬੀਨੂੰ ਢਿੱਲੋਂ ਇਨ੍ਹਾਂ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਮਲੇਰਕੋਟਲਾ ਪ੍ਰਸ਼ਾਸਨ ਨੂੰ 100 ਵਿਅਕਤੀਆਂ ਲਈ ਰਾਸ਼ਨ ਭੇਟ ਕੀਤਾ ਹੈ।
ਪੰਜਾਬ ਕਰਫਿਊ: ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਅਦਾਕਾਰ ਬੀਨੂੰ ਢਿੱਲੋਂ - covid-19
ਸੂਬੇ ਅੰਦਰ ਕੋਰੋਨਾ ਵਾਇਰਸ ਕਾਰਨ ਕਰਫ਼ਿਊ ਲੱਗਿਆ ਹੋਇਆ ਹੈ ਅਤੇ ਲੋਕ ਘਰਾਂ ਦੇ ਵਿੱਚ ਬੰਦ ਹਨ। ਇਸ ਸਮੇਂ ਲੋੜਵੰਦ ਲੋਕਾਂ ਨੂੰ ਭਾਰੀ ਦਿੱਕਤਾਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ।
ਇਸ ਮੌਕੇ ਫ਼ਿਲਮੀ ਅਦਾਕਾਰ ਬੀਨੂੰ ਢਿੱਲੋਂ ਨੇ ਕਿਹਾ ਕਿ ਹਰ ਇੱਕ ਜ਼ਰੂਰਤਮੰਦ ਲੋਕਾਂ ਤੱਕ ਮਦਦ ਪਹੁੰਚਣੀ ਚਾਹੀਦੀ ਹੈ ਅਤੇ ਹੋਰਨਾਂ ਫਿਲਮੀ ਅਦਾਕਾਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਸਾਹਮਣੇ ਆਉਣ ਤੇ ਲੋਕਾਂ ਦੀ ਮਦਦ ਕਰਨ। ਬੀਨੂੰ ਢਿੱਲੋਂ ਨੇ ਲੋਕਾਂ ਨੂੰ ਸਰਕਾਰ ਦਾ ਸਾਥ ਦੇਣ ਅਤੇ ਕੋਰੋਨਾ ਵਾਇਰਸ ਦੇ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ ਦਾ ਹਿੱਸਾ ਬਣਨ ਲਈ ਅਪੀਲ ਕੀਤੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਸਕੰਟ ਦੀ ਘੜੀ ਵਿੱਚ ਉਹ ਆਪਣੇ ਘਰਾਂ ਵਿੱਚ ਰਹਿ ਕਿ ਇੱਕ ਦੂਜੇ ਮਦਦ ਕਰਨ।
ਮਲੇਰਕੋਟਲਾ ਦੇ ਐਸਡੀਐਮ ਵਿਕਰਮਜੀਤ ਸਿੰਘ ਪਾਂਥੇ ਵੱਲੋਂ ਵੀ ਬੀਨੂੰ ਢਿੱਲੋਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਹਰ ਇੱਕ ਜ਼ਰੂਰਤਮੰਦ ਦੀ ਮਦਦ ਪਹਿਲ ਦੇ ਆਧਾਰ ਤੇ ਕੀਤੀ ਜਾਵੇਗੀ। ਐੱਸਡੀਐੱਮ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਘਰਾਂ ਵਿੱਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਣ।