ਸੰਗਰੂਰ: ਮਲੇਰਕੋਟਲਾ ਵਿੱਚ ਕੈਬਿਨਟ ਮੰਤਰੀ ਰਜ਼ੀਆ ਸੁਲਤਾਨਾ ਇੱਕ ਸਰਕਾਰੀ ਹਸਪਤਾਲ ਦੇ ਨੈਸ਼ਨਲ ਪਾਰਕ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਸ਼ੁੱਧ ਰਹੇਗਾ ਉੱਥੇ ਹੀ ਹਸਪਤਾਲ ਦੇ ਅੰਦਰ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਇਸ ਪਾਰਕ ਦਾ ਫਾਇਦਾ ਹੋਵੇਗਾ।
ਕੈਬਿਨਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਸਰਕਾਰੀ ਹਸਪਤਾਲ ਦੇ ਵਿਚ ਡਾਕਟਰਾਂ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ ਅਤੇ ਹਸਪਤਾਲ ਨੂੰ ਰਿਸ਼ਵਤ ਮੁਕਤ ਬਣਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਡਾਕਟਰਾਂ ਦੀ ਸ਼ਿਕਾਇਤ ਮਿਲੀ ਸੀ ਉਨ੍ਹਾਂ ਨੂੰ ਇੱਥੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਹਸਪਤਾਲ ਨੂੰ 10 ਲੱਖ ਦੀ ਗ੍ਰਾਂਟ ਵੀ ਉਨ੍ਹਾਂ ਵੱਲੋਂ ਦਿੱਤੀ ਜਾਣ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਰਜ਼ੀਆ ਸੁਲਤਾਨਾ ਨੇ ਨਵੀਂ ਟਰਾਂਸਪੋਰਟ ਪਾਲਿਸੀ ਬਾਰੇ ਕਿਹਾ ਕਿ ਟਰਾਂਸਪੋਰਟ ਵਿਭਾਗ 100 ਨਵੀਆਂ ਬੱਸਾਂ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਕੋਲ ਮਿੰਨੀ ਬੱਸਾਂ ਦੀ ਕਮੀ ਹੈ ਅਤੇ ਉਨ੍ਹਾਂ ਨੇ ਪ੍ਰਾਈਵੇਟ ਸੈਕਟਰ ਦੇ ਵਿੱਚ ਲੋਕਾਂ ਨੂੰ ਕਿਹਾ ਕਿ ਜੇ ਕੋਈ ਮਿੰਨੀ ਬੱਸ ਚਲਾਉਣਾ ਚਾਹੁੰਦਾ ਹੈ ਤਾਂ ਉਹ ਰੂਟ ਦਾ ਪਰਮਿਟ ਬਣਾ ਕੇ ਦੇਣਗੇ।