ਸੰਗਰੂਰ: ਧੂਰੀ ਵਿੱਚ 2 ਨੌਜਵਾਨਾਂ ਵੱਲੋਂ ਲਿਖੀ ਪੰਜਾਬ ਦੇ ਇਤਿਹਾਸ ਨੂੰ ਦੁਹਰਾਉਂਦੀ ਹੋਈ ਪੁਸਤਕ "ਪੰਜਾਬ ਪੀਡੀਆ" ਆਪ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਵੱਲੋਂ ਲੋਕ ਅਰਪਣ ਕੀਤੀ ਗਈ। ਇਸ ਬਾਰੇ ਲੇਖਕ ਗੌਰਵ ਗਰਗ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਪੰਜਾਬ ਵਿਚ ਕਈ ਅਜਿਹੇ ਨੌਜਵਾਨ ਵੀ ਹਨ ਜਿਨ੍ਹਾਂ ਨੂੰ ਪੰਜਾਬ ਦੇ ਇਤਿਹਾਸ ਬਾਰੇ ਬਿਲਕੁਲ ਨਹੀਂ ਪਤਾ।
ਪੰਜਾਬ ਦੇ ਇਤਿਹਾਸ ਨੂੰ ਦੁਹਰਾਉਂਦੀ ਪੰਜਾਬ ਪੀਡੀਆ ਰਿਲੀਜ਼ - ਪੀਸੀਐਸ
ਧੂਰੀ ਵਿੱਚ 2 ਨੌਜਵਾਨਾਂ ਵੱਲੋਂ ਲਿਖੀ ਪੰਜਾਬ ਦੇ ਇਤਿਹਾਸ ਨੂੰ ਦੁਹਰਾਉਂਦੀ ਹੋਈ ਪੁਸਤਕ "ਪੰਜਾਬ ਪੀਡੀਆ" ਆਪ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਵੱਲੋਂ ਲੋਕ ਅਰਪਣ ਕੀਤੀ ਗਈ।
ਇਸ ਨੂੰ ਲੈ ਕੇ ਉਨ੍ਹਾਂ ਨੇ ਇਹ ਕਿਤਾਬ ਲਿਖੀ। ਇਸ ਕਿਤਾਬ ਵਿਚ ਕਈ ਪਹਿਲੂਆਂ ਨੂੰ ਬਹੁਤ ਹੀ ਸਰਲ ਢੰਗ ਨਾਲ ਪੇਸ਼ ਕੀਤਾ ਗਿਆ ਹੈ ਅਤੇ ਇਸ ਕਿਤਾਬ ਰਾਹੀਂ ਪੀਸੀਐਸ, ਪਟਵਾਰੀ ਅਤੇ ਹੋਰ ਕਈ ਪ੍ਰਕਾਰ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕੀਤੀ ਜਾ ਸਕਦੀ ਹੈ। ਗਰਗ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਕਿਤਾਬ ਲਿਖਣ ਵਿੱਚ ਉਨ੍ਹਾਂ ਦੇ ਮਾਤਾ ਪਿਤਾ ਨੇ ਸਹਿਯੋਗ ਕੀਤਾ।
ਇਸ ਸਬੰਧੀ ਗੌਰਵ ਦੇ ਸਾਥੀ ਅਭਿਸ਼ੇਕ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਕਿਤਾਬ ਨੂੰ ਲਿਖਣ ਦੇ ਲਈ ਲਗਭਗ 2 ਸਾਲ ਦੇ ਕਰੀਬ ਲੱਗੇ ਹਨ ਤੇ ਜਿਸ ਨੂੰ ਅਸੀਂ ਬਹੁਤ ਹੀ ਸਰਲ ਭਾਸ਼ਾ ਵਿਚ ਲਿੱਖਿਆ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਨੇ ਬੱਚਿਆਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਤਾਬ ਰਿਲੀਜ਼ ਕਰਦਿਆਂ ਬਹੁਤ ਖ਼ੁਸ਼ੀ ਹੋ ਰਹੀ ਹੈ। ਇਨ੍ਹਾਂ ਨੇ ਅਜਿਹਾ ਕੰਮ ਕਰ ਦਿਖਾਇਆ ਹੈ ਜਿਸ ਦੀ ਸਾਨੂੰ ਜ਼ਰੂਰਤ ਸੀ