ਪੰਜਾਬ

punjab

ETV Bharat / state

ਮਲੇਰਕੋਟਲਾ ਦੇ ਸਰਕਾਰੀ ਕਾਲਜ 'ਚ ਲਗਾਇਆ ਪੰਜਾਬੀ ਪੁਸਤਕ ਮੇਲਾ - ਪੰਜਾਬੀ ਪੁਸਤਕ ਮੇਲਾ

ਮਲੇਰਕੋਟਲਾ ਦੇ ਸਰਕਾਰੀ ਕਾਲਜ ਦੇ ਵਿੱਚ ਇੱਕ ਪੰਜਾਬੀ ਪੁਸਤਕ ਮੇਲਾ ਲਗਾਇਆ ਗਿਆ, ਜਿਸ ਦੇ ਵਿੱਚ ਅਲੱਗ-ਅਲੱਗ ਸਕੂਲਾਂ ਦੇ ਬੱਚਿਆਂ ਵੱਲੋਂ ਇੱਥੇ ਅਲੱਗ-ਅਲੱਗ ਪੰਜਾਬੀ ਲੇਖਕਾਂ ਦੀਆਂ ਲਿਖੀਆਂ ਹੋਈਆਂ ਕਿਤਾਬਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ।

ਪੰਜਾਬੀ ਪੁਸਤਕ ਮੇਲਾ
ਪੰਜਾਬੀ ਪੁਸਤਕ ਮੇਲਾ

By

Published : Feb 2, 2020, 11:03 AM IST

ਸੰਗਰੂਰ: ਮਲੇਰਕੋਟਲਾ ਦੇ ਸਰਕਾਰੀ ਕਾਲਜ ਦੇ ਵਿੱਚ ਇੱਕ ਪੰਜਾਬੀ ਪੁਸਤਕ ਮੇਲਾ ਲਗਾਇਆ ਗਿਆ, ਜਿਸ ਦੇ ਵਿੱਚ ਅਲੱਗ-ਅਲੱਗ ਸਕੂਲਾਂ ਦੇ ਬੱਚਿਆਂ ਨੇ ਇੱਥੇ ਅਲੱਗ-ਅਲੱਗ ਪੰਜਾਬੀ ਲੇਖਕਾਂ ਦੀਆਂ ਲਿਖੀਆਂ ਹੋਈਆਂ ਕਿਤਾਬਾਂ ਖਰੀਦੀਆਂ।

ਉਥੇ ਹੀ ਡਾਕਟਰ ਦਲੀਪ ਕੌਰ ਟਿਵਾਣਾ ਦਾ ਦਿਹਾਂਤ ਹੋਣ ਤੋਂ ਬਾਅਦ ਸਾਹਿਤ ਜਗਤ 'ਚ ਇਸ ਦਾ ਕਾਫੀ ਜ਼ਿਆਦਾ ਸੋਗ ਮਨਾਇਆ ਜਾ ਰਿਹਾ ਹੈ। ਇਹ ਨਹੀਂ ਬਲਕਿ ਸ਼ਨਿੱਚਰਵਾਰ ਨੂੰ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ ਵੀ ਦਿਹਾਂਤ ਹੋ ਗਿਆ। ਇਨ੍ਹਾਂ ਦੋ ਅਨਮੋਲ ਰਤਨਾਂ ਦਾ ਦੁਨੀਆਂ ਤੋਂ ਜਾਣ ਦਾ ਘਾਟਾ ਕਦੇ ਵੀ ਨਾ ਪੂਰਾ ਹੋਣ ਵਾਲਾ ਹੈ ਅਤੇ ਸਾਹਿਤ ਜਗਤ ਦੇ ਲੋਕਾਂ ਨੂੰ ਵੀ ਇਸ ਦਾ ਬੇਹੱਦ ਦੁੱਖ ਹੈ।

ਵੇਖੋ ਵੀਡੀਓ

ਇਸ ਪੁਸਤਕ ਮੇਲੇ ਵਿੱਚ ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ।

ਇਹ ਵੀ ਪੜੋ: ਦਲੀਪ ਕੌਰ ਟਿਵਾਣਾ ਤੇ ਜਸਵੰਤ ਸਿੰਘ ਕੰਵਲ ਨੂੰ ਲੇਖਕਾਂ ਨੇ ਦਿੱਤੀ ਨਿੱਘੀ ਸ਼ਰਧਾਜਲੀ

ਇੰਨਾ ਹੀ ਨਹੀਂ ਬਲਕਿ ਉਨ੍ਹਾਂ ਦੀ ਜੀਵਨੀ 'ਤੇ ਪ੍ਰਕਾਸ਼ ਪਾਉਂਦਿਆਂ ਉਨ੍ਹਾਂ ਨੂੰ ਯਾਦ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਉਸ ਦੀ ਜਾਣਕਾਰੀ ਵੀ ਦਿੱਤੀ ਗਈ।

ABOUT THE AUTHOR

...view details