ਸੰਗਰੂਰ: ਹਰ ਸੂਬੇ ਦੀ ਭਾਸ਼ਾ ਹੀ ਉਸ ਸੂਬੇ ਦੀ ਵੱਖਰੀ ਪਛਾਣ ਬਣਾਉਂਦੀ ਹੈ। ਪੰਜਾਬ ਵਿੱਚ ਹਮੇਸ਼ਾ ਹੀ ਭਾਸ਼ਾ ਦਾ ਮੁੱਦਾ ਸਰਗਰਮ ਰਹਿੰਦਾ ਹੈ ਅਤੇ ਇਸ ਮੁੱਦੇ 'ਤੇ ਸਾਹਿਤਕਾਰਾਂ, ਪ੍ਰੋਫੈਸਰਾਂ ਆਦਿ ਵੱਲੋਂ ਸੰਘਰਸ਼ ਕੀਤੇ ਜਾਂਦੇ ਰਹਿੰਦੇ ਹਨ। ਪੰਜਾਬ ਵਿੱਚ ਹੁਣ ਵੀ ਪੰਜਾਬੀ ਭਾਸ਼ਾ ਤੋਂ ਵੱਧ ਦੂਜੀਆਂ ਭਾਸ਼ਾਵਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ, ਜਿਸ ਲਈ ਸਾਹਿਤਕਾਰ ਸਰਕਾਰਾਂ ਅਤੇ ਆਮ ਲੋਕਾਂ ਨੂੰ ਇਸ ਦਾ ਦੋਸ਼ੀ ਦੱਸਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮਾਪਿਆਂ ਨੂੰ ਚਾਹੀਦਾ ਹੈ ਉਹ ਆਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਲਈ ਜਾਗਰੂਕ ਕਰਨ।
ਓਥੇ ਹੀ ਲੇਖਕਾਂ ਦਾ ਇਸ ਮਸਲੇ ਦੇ ਉੱਪਰ ਇਹ ਵੀ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਸ ਲਈ ਕੋਈ ਠੋਸ ਕਦਮ ਨਹੀਂ ਚੁੱਕੇਗੀ ਉਦੋਂ ਤੱਕ ਪੰਜਾਬੀ ਭਾਸ਼ਾ ਦਾ ਅਜਿਹਾ ਹਾਲ ਹੀ ਰਹੇਗਾ। ਉੱਥੇ ਹੀ ਬੱਚਿਆਂ ਦੇ ਮਾਪੇ ਵੀ ਇਹ ਹੀ ਕਹਿੰਦੇ ਹਨ ਕਿ ਸਰਕਾਰ ਨੂੰ ਆਪਣੀ ਭਾਸ਼ਾ ਨੂੰ ਮਜ਼ਬੂਤ ਕਰਨ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।