ਸੰਗਰੂਰ: ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨਾ ਸਾੜਣ ਲਈ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਵੀ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਉਨ੍ਹਾਂ ਨੂੰ ਮੁਆਵਜ਼ੇ ਦੇ ਤੌਰ 'ਤੇ 2500 ਰੁਪਏ ਪ੍ਰਤੀ ਏਕੜ ਦਿੱਤਾ ਜਾਵੇਗਾ ਜੋ ਕਿ ਪਹਿਲਾ 100 ਰੁਪਏ ਕੁਵਿੰਟਲ ਸੀ ਅਤੇ ਇਹ ਇੱਕ ਸ਼ਲਾਘਾਯੋਗ ਕਦਮ ਹੈ। ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਜੋ ਕਿਸਾਨ ਜ਼ਮੀਨ ਠੇਕੇ ਉੱਤੇ ਲੈ ਕੇ ਕਿਸਾਨੀ ਕਰ ਰਹੇ ਹਨ ਉਨ੍ਹਾਂ ਨੂੰ ਇਸ ਸਕੀਮ ਦਾ ਫਾਇਦਾ ਨਹੀਂ ਮਿਲ ਸਕੇਗਾ।
ਸਰਕਾਰ ਵੱਲੋਂ ਪ੍ਰਤੀ ਏਕੜ 2500 ਰੁਪਏ ਦੇ ਮੁਆਵਜ਼ੇ 'ਤੇ ਕਿਸਾਨਾਂ ਨੇ ਚੁੱਕੇ ਸਵਾਲ - ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ
ਸਰਕਾਰ ਨੇ ਝੋਨੇ ਦੀ ਪਰਾਲੀ ਨਾ ਸਾੜਣ ਲਈ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜੋ ਕਿਸਾਨ ਜ਼ਮੀਨ ਠੇਕੇ ਉੱਤੇ ਲੈ ਕੇ ਕਿਸਾਨੀ ਕਰ ਰਹੇ ਹਨ ਉਨ੍ਹਾਂ ਨੂੰ ਇਸ ਸਕੀਮ ਦਾ ਫਾਇਦਾ ਨਹੀਂ ਮਿਲ ਸਕੇਗਾ।
ਕਾਹਨ ਸਿੰਘ ਪੰਨੂ ਨੇ ਕਿਸਾਨਾਂ ਦੀ ਸਲਾਘਾ ਕਰਦੇ ਹੋਏ ਕਿਹਾ ਕਿ ਕਿਸਾਨ ਵਾਤਾਵਰਣ ਨੂੰ ਧਿਆਨ ਦੇ ਵਿੱਚ ਰੱਖਦੇ ਹੋਏ ਆਪਣੇ ਖੇਤ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਆਪਣਾ ਫਰਜ਼ ਨਿਭਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਇਸ ਦਾ ਮੁਆਵਜ਼ਾ ਮਿਲ ਸਕੇ ਉਸ ਦੇ ਲਈ ਫਾਰਮ ਪੰਚਾਇਤਾਂ ਦੇ ਕੋਲ ਭੇਜ ਦਿਤੇ ਗਏ ਹਨ ਅਤੇ ਇਹ ਫਾਰਮ ਕਿਸਾਨ 30 ਨਵੰਬਰ ਤੱਕ ਭਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਫਾਰਮ ਦੇ ਨਾਲ ਉਨ੍ਹਾਂ ਨੂੰ ਇਹ ਘੋਸ਼ਣਾ ਪੱਤਰ ਵੀ ਲਾਉਣਾ ਹੋਵੇਗਾ ਕਿ ਉਨ੍ਹਾਂ ਨੇ ਆਪਣੇ ਖੇਤ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ। ਉਨ੍ਹਾਂ ਨੇ ਦੱਸਿਆ ਕਿ ਇਸ ਦੀ ਸਾਰੀ ਪੜਤਾਲ ਪੰਚਾਇਤ ਸਤਰ 'ਤੇ ਹੋਣ ਤੋਂ ਬਾਅਦ ਕੋ-ਅਪ੍ਰੇਟਿਵ ਸੋਸਾਇਟੀ ਦੇ ਜ਼ਰੀਏ ਵਿਭਾਗ ਦੀ ਆਨਲਾਈਨ ਸਾਈਟ ਦੇ ਉੱਤੇ ਇਸ ਨੂੰ ਅਪਲੋਡ ਕਰਨਾ ਹੋਵੇਗਾ ਜਿਸ ਤੋਂ ਬਾਅਦ ਕਿਸਾਨ ਦੇ ਖਾਤੇ ਵਿੱਚ 4-5 ਦਿਨਾਂ ਦੇ ਵਿੱਚ ਹੀ ਪੈਸੇ ਖਾਤੇ ਦੇ ਵਿੱਚ ਆ ਜਾਣਗੇ।
ਕਿਸਾਨਾਂ ਦਾ ਕਹਿਣਾ ਹੈ ਕਿ ਜੋ ਕਿਸਾਨ ਜ਼ਮੀਨ ਠੇਕੇ ਉੱਤੇ ਲੈ ਕੇ ਕਿਸਾਨੀ ਕਰ ਰਹੇ ਹਨ ਉਨ੍ਹਾਂ ਨੂੰ ਇਸ ਸਕੀਮ ਦਾ ਫਾਇਦਾ ਨਹੀਂ ਮਿਲ ਸਕੇਗਾ। ਇਸ ਦੇ ਨਾਲ ਹੀ ਕੁਝ ਕਿਸਾਨਾਂ ਨੇ ਦੱਸਿਆ ਕਿ ਸਿਰਫ਼ 5 ਏਕੜ ਜਮੀਨ ਤੱਕ ਦੇ ਕਿਸਾਨ ਹੀ ਇਸ ਦਾ ਫਾਇਦਾ ਲੈ ਸਕਦੇ ਹਨ, ਪਰ ਜੋ ਇਸ ਤੋਂ ਵੱਧ ਦੀ ਜ਼ਮੀਨ ਦੇ ਮਾਲਿਕ ਕਿਸਾਨੀ ਕਰ ਰਹੇ ਹਨ ਉਨ੍ਹਾਂ ਲਈ ਇਹ ਸਕੀਮ ਨਹੀਂ ਹੈ, ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਤਰ੍ਹਾਂ ਦੀ ਜੋ ਪਾਬੰਧੀਆਂ ਹਨ ਉਨ੍ਹਾਂ ਨੂੰ ਹਟਾਇਆ ਜਾਵੇ ਤਾਂ ਜੋ ਹਰ ਕਿਸਾਨ ਨੂੰ ਇਸ ਦਾ ਫਾਇਦਾ ਮਿਲ ਸਕੇ।