ਮਲੇਰਕੋਟਲਾ:ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾ ਦਿੱਤਾ ਗਿਆ। ਲੋਕਾਂ ਵਿੱਚ ਉਮੀਦ ਸੀ ਕਿ ਜ਼ਿਲ੍ਹਾਂ ਬਣਨ ਉੱਤੇ ਉਨ੍ਹਾਂ ਦੇ ਇਲਾਕੇ ਦੇ ਪੁਰਾਣੇ ਮਸਲੇ ਹੱਲ ਹੋ ਜਾਣਗੇ ਪਰ ਇਹ ਅਫਸੋਸ ਦੀ ਗਲ ਸਾਬਤ ਹੋਈ ਹੈ। ਲੋਕਾਂ ਨੂੰ ਜਿਹੜੀਆਂ ਮੁਸ਼ਕਲਾਂ ਪਹਿਲਾਂ ਆ ਰਹੀਆਂ ਸਨ ਉਨ੍ਹਾਂ ਮੁਸ਼ਕਲਾਂ ਦਾ ਕੋਈ ਹੱਲ ਨਹੀਂ ਹੋਈਆ ਹੈ। ਇਥੇ ਸਾਵਣ ਦੇ ਮਹੀਨੇ ਦੀ ਪਹਿਲੀ ਹੀ ਬਰਸਾਤ ਨੇ ਪ੍ਰਸ਼ਾਸਨ ਦੇ ਕਾਰਜ਼ਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਬੱਸ ਸਟੈਂਡ ਤੇ ਇਸਦੇ ਨਾਲ ਲੱਗਦੇ ਇਲਾਕੇ ਇਕਬਾਲ ਕਾਲੋਨੀ ਅਤੇ ਸ਼ਹਿਰ ਦੇ ਬਹੁਤ ਸਾਰੇ ਹੋਰ ਅਜਿਹੇ ਇਲਾਕੇ ਜਿਨ੍ਹਾਂ ਇਲਾਕਿਆਂ ਦੇ ਵਿੱਚ ਪਾਣੀ ਬਰਸਾਤੀ ਪਾਣੀ ਜਮ੍ਹਾਂ ਹੋ ਜਾਂਦਾ ਹੈ। ਸ਼ਹਿਰ 'ਚ ਹੋ ਰਹੇ ਵਿਕਾਸ ਕਾਰਜ਼ਾਂ ਦੇ ਵੱਡੇ ਵੱਡੇ ਸੜਕਾਂ ਤੇ ਪਏ ਹੋਏ ਟੋਏ ਇਨ੍ਹਾਂ ਬਰਸਾਤਾਂ ਦੇ 'ਚ ਕਾਫੀ ਮੁਸ਼ਕਲਾਂ ਪੈਦਾ ਕਰ ਰਹੇ ਹਨ।