ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਵਿੱਚ ਆਈ ਖਟਾਸ ਨੇ ਦੋਵੇਂ ਪਾਰਟੀਆਂ ਦੇ ਵਿਰੋਧੀਆਂ ਦੇ ਹੱਥ ਘਰ ਬੈਠੇ ਹੀ ਮੁੱਦਾ ਦੇ ਦਿੱਤਾ ਹੈ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਭਾਈਵਾਲ ਪਾਰਟੀ ਭਾਜਪਾ ਵਲੋਂ ਇੱਕ ਵੀ ਸੀਟ ਨਾ ਦੇਣ ਨੇ ਪੰਜਾਬ ਦੀ ਸਿਆਸਤ ਵਿੱ ਹਲਚਲ ਸ਼ੁਰੂ ਕਰ ਦਿੱਤੀ ਹੈ। ਵਿਰੋਧੀ ਖਾਸਕਰ ਕਾਂਗਰਸੀ ਆਗੂ ਲਗਾਤਾਰ ਅਕਾਲੀ ਦਲ 'ਤੇ ਸਿਆਸੀ ਵਾਰ ਕਰ ਰਹੇ ਹਨ।ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਨੇ ਵੀ ਅਕਾਲੀ ਦਲ ਨੂੰ ਨਿਸ਼ਾਨੇ 'ਤੇ ਲਿਆ ਹੈ।
ਭਾਜਪਾ ਨੇ ਅਕਾਲੀ ਦਲ ਨੂੰ ਫੜਾਏ ਛੁਣਛਣੇ: ਬੀਬੀ ਭੱਠਲ - sukhbir singh badal
ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਤੇ ਭਾਜਪਾ ਦੇ ਰਿਸ਼ਤਿਆਂ ਵਿੱਚ ਆਈ ਖਟਾਸ ਨੇ ਪੂਰੇ ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ ਸ਼ੁਰੂ ਕਰ ਦਿੱਤੀ ਹੈ। ਵਿਰੋਧੀਆਂ ਵਲੋਂ ਅਕਾਲੀ ਦਲ 'ਤੇ ਲਗਾਤਾਰ ਸਿਆਸੀ ਤੀਰ ਛੱਡੇ ਜਾ ਰਹੇ ਹਨ। ਕਾਂਗਰਸ ਦੀ ਸੀਨੀਅਰ ਆਗੂ ਬੀਬੀ ਰਜਿੰਦਰ ਕੌਰ ਭੱਠਲ ਨੇ ਵੀ ਅਕਾਲੀ ਦਲ ਨੂੰ ਆਪਣੇ ਨਿਸ਼ਾਨੇ 'ਤੇ ਲਿਆ ਹੈ।
ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਅਕਾਲੀ ਦਲ ਦਾ ਪੰਜਾਬ ਵਿੱਚੋਂ ਸਫਾਇਆ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਜੋ ਹਾਲ ਹੈ ਉਹ ਹੁਣ ਉਸ ਦੀ ਭਾਈਵਾਲ ਪਾਰਟੀ ਭਾਜਪਾ ਨੇ ਵੀ ਅਕਾਲੀ ਦਲ ਤੋਂ ਪਾਸਾ ਵੱਟ ਲਿਆ ਹੈ। ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅਕਾਲੀ ਦਲ ਵਲੋਂ ਛਣਕਣੇ ਵਜਾ ਕੇ ਕੀਤੇ ਗਏ ਪ੍ਰਦਰਸ਼ਨ 'ਤੇ ਤੰਜ ਕਸਦੇ ਹੋਏ ਬੀਬੀ ਭੱਠਲ ਨੇ ਆਖਿਆ, ''ਭਾਜਪਾ ਨੇ ਹੀ ਅਕਾਲੀ ਦਲ ਨੂੰ ਛੁਣਛਣਾ ਫੜਾ ਦਿੱਤਾ ਹੈ ਤੇ ਕਿਹਾ ਹੈ ਕਿ ਵਜਾਈ ਜਾਓ"। ਇਸੇ ਦੌਰਾਨ ਬੀਬੀ ਭੱਠਲ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਘੱਟ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਇਸ ਲਈ ਕਈ ਤਰ੍ਹਾਂ ਦੇ ਕਦਮ ਸਰਕਾਰ ਵਲੋਂ ਚੁੱਕੇ ਜਾ ਰਹੇ ਹਨ।