ਪੰਜਾਬ

punjab

ETV Bharat / state

ਕੋਰੋਨਾ ਮਰੀਜ਼ਾਂ ਦੀ ਦੇਖ-ਰੇਖ ਲਈ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਲਈ ਤਿਆਰ ਹਾਂ- ਸੰਗਤ

ਸੁਨਾਮ ਵਿਖੇ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਮੀਟਿੰਗ ਵਿੱਚ ਕੋਰੋਨਾ ਸੈਂਪਲਿੰਗ ਅਤੇ ਮਰੀਜ਼ਾਂ ਨੂੰ ਆਈਸੋਲੇਟ ਕਰਨ ਸਬੰਧੀ ਸੰਗਤ ਵੱਲੋਂ ਫ਼ੈਸਲੇ ਲਏ ਗਏ। ਮਰੀਜ਼ਾਂ ਨੂੰ ਪਰਿਵਾਰਾਂ ਦੀ ਦੇਖ-ਰੇਖ ਅਧੀਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਧੀਨ ਪ੍ਰਬੰਧ ਕਰਨ ਦਾ ਫ਼ੈਸਲਾ ਲਿਆ।

ਕੋਰੋਨਾ ਮਰੀਜ਼ਾਂ ਦੀ ਦੇਖ-ਰੇਖ ਲਈ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਲਈ ਤਿਆਰ ਹਾਂ- ਸੰਗਤ
ਕੋਰੋਨਾ ਮਰੀਜ਼ਾਂ ਦੀ ਦੇਖ-ਰੇਖ ਲਈ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਲਈ ਤਿਆਰ ਹਾਂ- ਸੰਗਤ

By

Published : Sep 6, 2020, 1:26 AM IST

ਸੁਨਾਮ: ਪੰਜਾਬ ਵਿੱਚ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਜਿੱਥੇ ਵੱਖੋਂ-ਵੱਖ ਵਿਭਾਗਾਂ ਵੱਲੋਂ ਕੋਰੋਨਾ ਮਰੀਜ਼ਾਂ ਦੇ ਸੈਂਪਲ ਨੂੰ ਲੈ ਕੇ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ ਤਾਂ ਜੋ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਹੁਣ ਸਰਕਾਰ ਵੱਲੋਂ ਕੀਤੇ ਜਾ ਰਹੇ ਖੁੱਲ੍ਹੇਆਮ ਕੋਰੋਨਾ ਸੈਂਪਲ ਨੂੰ ਲੈ ਕੇ ਵਿਰੋਧ ਸ਼ੁਰੂ ਹੋ ਗਿਆ ਹੈ।

ਸੁਨਾਮ ਵਿਖੇ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੋਰੋਨਾ ਟੈਸਟਾਂ ਦੇ ਸਬੰਧ ਵਿੱਚ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਸਰਕਾਰ ਵੱਲੋਂ ਇਲਾਕੇ ਵਿੱਚ ਧੱਕੇ ਨਾਲ ਕੀਤੀ ਜਾ ਰਹੀ ਕੋਰੋਨਾ ਸੈਂਪਲਿੰਗ ਅਤੇ ਮਰੀਜ਼ਾਂ ਨੂੰ ਆਈਸੋਲੇਟ ਕਰਨ ਸਬੰਧੀ ਸੰਗਤ ਵੱਲੋਂ ਫ਼ੈਸਲੇ ਲਏ ਗਏ। ਡਾਕਟਰੀ ਮਦਦ ਲੈਣ ਦੇ ਨਾਲ-ਨਾਲ ਮਰੀਜ਼ਾਂ ਨੂੰ ਪਰਿਵਾਰਾਂ ਦੀ ਦੇਖ-ਰੇਖ ਅਧੀਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਧੀਨ ਪ੍ਰਬੰਧ ਕਰਨ ਦਾ ਫ਼ੈਸਲਾ ਲਿਆ ਗਿਆ।

ਕੀ ਕਹਿਣਾ ਹੈ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਦਾ

ਕੀ ਕਹਿਣਾ ਹੈ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਦਾ

ਗੁਰਦੁਆਰਾ ਪਾਤਸ਼ਾਹੀ ਪਹਿਲੀ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਕੈਫੀ ਨੇ ਦੱਸਿਆ ਕਿ ਲੋਕਾਂ ਵਿੱਚ ਸ਼ੰਕੇ ਪਾਏ ਜਾ ਰਹੇ ਹਨ ਜਿਸ ਨੂੰ ਲੈ ਕੇ ਸੰਗਤ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਕੋਰੋਨਾ ਟੈਸਟਾਂ ਵਿੱਚ ਪ੍ਰਸ਼ਾਸਨ ਨੂੰ ਹੋਰਨਾਂ ਮਰੀਜ਼ਾਂ ਦੇ ਸੰਪਰਕ ਟਰੇਸਿੰਗ ਵਾਲੇ ਵਿਅਕਤੀਆਂ ਦੇ ਟੈਸਟ ਕਰਨ ਦਾ ਕੋਈ ਇਤਰਾਜ਼ ਨਹੀਂ। ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਫ਼ੈਸਲਾ ਕੀਤਾ ਹੈ ਕੇ ਜੇ ਕੋਈ ਸ਼ੱਕੀ ਮਰੀਜ਼ ਪਾਇਆ ਜਾਂਦਾ ਹੈ ਤਾਂ ਉਸ ਨੂੰ ਪਰਿਵਾਰ ਦੀ ਦੇਖ-ਰੇਖ ਅਧੀਨ ਅਤੇ ਜਾਂ ਫ਼ਿਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਆਈਸੋਲੇਟ ਕੀਤਾ ਜਾਵੇਗਾ ਅਤੇ ਇਸ ਦੌਰਾਨ ਡਾਕਟਰਾਂ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਕੀ ਕਹਿਣਾ ਹੈ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਦਾ

ਕੀ ਕਹਿਣਾ ਹੈ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਦਾ

ਗੁਰਦੁਆਰਾ ਨਾਨਕਪੁਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕੇ ਇਨ੍ਹਾਂ ਮੁੱਦਿਆਂ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸਨ ਨੂੰ ਮੰਗ-ਪੱਤਰ ਦਿੱਤਾ ਜਾਵੇਗਾ ਕਿ ਕੋਰੋਨਾ ਟੈਸਟਾਂ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇ ਅਤੇ ਜੋ ਲੋਕਾਂ ਵਿੱਚ ਸ਼ੰਕੇ ਪਾਏ ਜਾ ਰਹੇ ਹਨ। ਉਨ੍ਹਾਂ ਨੂੰ ਮੁੱਖ ਰੱਖਦਿਆਂ ਉਸ ਨੂੰ ਪਰਿਵਾਰ ਦੀ ਦੇਖ-ਰੇਖ ਅਧੀਨ ਅਤੇ ਜਾਂ ਫਿਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਆਈਸੋਲੇਟ ਕੀਤਾ ਜਾਵੇਗਾ ਅਤੇ ਇਸ ਦੌਰਾਨ ਡਾਕਟਰਾਂ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਹੋਵੇਗੀ।

ABOUT THE AUTHOR

...view details