ਮਲੇਰਕੋਟਲਾ: ਕੋਰੋਨਾ ਮਹਾਂਮਾਰੀ ਦੌਰਾਨ ਕਈ ਵਰਗ ਦੇ ਲੋਕਾਂ ਨੇ ਆਪਣੇ ਆਪਣੇ ਤਰੀਕੇ ਦੇ ਨਾਲ ਲੋਕਾਂ ਦੀ ਸੇਵਾ ਕੀਤੀ ਹੈ। ਫਰੰਟ ਲਾਈਨ 'ਤੇ ਆ ਕੇ ਲੋਕਾਂ ਦੀ ਮਦਦ ਕਰਨ ਵਾਲੇ ਇਨ੍ਹਾਂ ਜਾਬਾਜ਼ ਯੋਧਿਆਂ ਨੂੰ ਮਾਲੇਰਕੋਟਲਾ ਦੇ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ।
ਕੋਰੋਨਾ ਮਹਾਂਮਾਰੀ ਦੇ ਦੌਰਾਨ ਸੇਵਾ ਕਰਨ ਵਾਲੇ ਲੋਕਾਂ ਦਾ ਕੀਤਾ ਗਿਆ ਸਨਮਾਨ
ਕੋਰੋਨਾ ਮਹਾਂਮਾਰੀ ਦੌਰਾਨ ਫਰੰਟ ਲਾਈਨ 'ਤੇ ਆ ਕੇ ਲੋਕਾਂ ਦੀ ਮਦਦ ਕਰਨ ਵਾਲੇ ਇਨ੍ਹਾਂ ਜਾਬਾਜ਼ ਯੋਧਿਆਂ ਨੂੰ ਮਾਲੇਰਕੋਟਲਾ ਦੇ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ।
ਇਸ ਸਨਮਾਨ ਸਮਾਰੋਹ ਦੇ ਵਿੱਚ ਹਰ ਧਰਮ ਤੇ ਹਰ ਵਰਗ ਦੇ ਲੋਕ ਸ਼ਾਮਿਲ ਸੀ। ਇਸ ਮੌਕੇ ਜਿੱਥੇ ਇਨ੍ਹਾਂ ਸਾਰਿਆਂ ਦਾ ਸਨਮਾਨ ਕੀਤਾ ਗਿਆ ਉੱਥੇ ਹੀ ਸਮਾਜ ਸੇਵੀ ਬਹੁਤ ਸਾਰੇ ਲੋਕਾਂ ਨੂੰ ਵੀ ਸਿਰੋਪਾ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਮਲੇਰਕੋਟਲਾ ਦੇ ਐਸਪੀ ਰਹੇ ਮਨਜੀਤ ਸਿੰਘ ਬਰਾੜ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਕਿਉਂਕਿ ਉਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹਰ ਧਰਮ ਦੇ ਲੋਕਾਂ ਨੂੰ ਇਕਜੁੱਟ ਕਰਕੇ ਲੋਕਾਂ ਦੇ ਲਈ ਸਮਾਜ ਭਲਾਈ ਦੇ ਕੰਮ ਕਰਵਾਏ, ਜਿਸ ਦੀ ਤਾਰੀਫ਼ ਮਾਲੇਰਕੋਟਲਾ ਦਾ ਹਰ ਇੱਕ ਵਿਅਕਤੀ ਕਰ ਰਿਹਾ ਹੈ।