ਸੰਗਰੂਰ: ਖੇਤੀਬਾੜੀ ਬਿੱਲਾਂ ਖਿਲਾਫ ਪੰਜਾਬ ਦੇ ਕਿਸਾਨਾ ਦਾ ਸੰਘਰਸ਼ ਜਾਰੀ ਹੈ। ਇਸ ਕਾਰਨ ਸੰਗਰੂਰ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਜ਼ਿਲ੍ਹੇ ਦੇ ਉਪ-ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਖੇਤੀ ਬਿਲਾਂ ਤੋਂ ਨਰਾਜ਼ ਸੰਗਰੂਰ ਦੇ ਭਾਜਪਾ ਆਗੂ ਨੇ ਦਿੱਤਾ ਅਸਤੀਫ਼ਾ - ਐਡਵੋਕੇਟ ਮਨਪ੍ਰੀਤ ਸਿੰਘ ਨਮੋਲ
ਸੰਗਰੂਰ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਖੇਤੀਬਾੜੀ ਬਿੱਲਾਂ ਕਾਰਨ ਜ਼ਿਲ੍ਹੇ ਦੇ ਉਪ-ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੀ ਪਾਰਟੀ ਕਿਸਾਨਾਂ ਦੇ ਹਿੱਤ ਵਿਚ ਖੜ੍ਹੀ ਨਹੀਂ ਹੋ ਸਕਦੀ, ਮੈਂ ਉਨ੍ਹਾਂ ਦੇ ਨਾਲ ਨਹੀਂ ਹੋਵਾਂਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇਹ ਅਸਤੀਫਾ ਬਹੁਤ ਸਮਾਂ ਪਹਿਲਾਂ ਦੇਣ ਜਾ ਰਹੇ ਸਨ, ਪਰ ਉਸ ਵੇਲੇ ਉਨ੍ਹਾਂ ਦੀ ਪੰਜਾਬ ਟੀਮ ਦੇ ਪੰਜਾਬ ਪ੍ਰਧਾਨ ਨੇ ਇਹ ਕਹਿ ਕੇ ਰੋਕ ਦਿੱਤਾ ਸੀ ਕਿ ਖੇਤੀ ਬਿੱਲਾਂ ਦਾ ਮਾਮਲਾ ਜਲਦ ਹੀ ਸੁਲਝਾ ਲਿਆ ਜਾਵੇਗਾ।
30 ਅਕਤੂਬਰ ਨੂੰ ਖੇਤੀਬਾੜੀ ਕਾਨੂੰਨ ਬਾਰੇ ਫੈਸਲਾ ਲਿਆ ਜਾਣਾ ਸੀ, ਪਰ ਇਸ ਦੇ ਉਲਟ ਕੇਂਦਰ ਸਰਕਾਰ ਨੇ ਇੱਕ ਨਵੇਂ ਕਾਨੂੰਨ ਵਿੱਚ ਪਰਾਲੀ ਸਾੜਨ ਉੱਤੇ ਜੁਰਮਾਨਾ ਲਗਾ ਦਿੱਤਾ ਹੈ ਜੋ ਕਿ ਕਿਸਾਨ ਵਿਰੋਧੀ ਹੈ। ਇਸ ਲਈ ਉਨ੍ਹਾਂ ਭਾਜਪਾ ਤੋਂ ਅਸਤੀਫਾ ਦੇ ਦਿੱਤਾ।