ਸੰਗਰੂਰ : ਹਲਕਾ ਲਹਿਰਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਇਥੋਂ ਨੇੜਲੇ ਪਿੰਡ ਲੇਹਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ "ਰਾਹੁਲ ਗਾਂਧੀ ਵੱਲੋਂ ਜੋ ਭਾਰਤ ਜੋੜੋ ਯਾਤਰਾ ਚਲਾਈ ਜਾ ਰਹੀ ਹੈ, ਇਹ ਭਾਰਤ ਜੋੜੋ ਨਹੀਂ ਤੋੜੋ ਸਾਬਤ ਹੋ ਰਹੀ ਹੈ, ਕਿਉਂਕਿ ਕਾਂਗਰਸ ਦੇ ਵੱਡੇ-ਵੱਡੇ ਲੀਡਰ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ। ਇਥੋਂ ਤੱਕ ਕਿ ਰਾਹੁਲ ਗਾਂਧੀ ਕੋਲੋਂ ਆਪਣਾ ਗਾਂਧੀ ਪਰਿਵਾਰ ਵੀ ਹੁਣ ਤੱਕ ਨਹੀਂ ਜੋੜਿਆ ਜਾ ਸਕਿਆ"। ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਕਰਨ ਸਬੰਧੀ ਬਰਿੰਦਰ ਗੋਇਲ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇੱਕੋ ਸੋਚ ਹੈ ਕਿ ਪੰਜਾਬ ਦੀ ਆਬੋ-ਹਵਾ ਤੇ ਪਾਣੀ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ, ਜਿਸ ਦੇ ਚਲਦਿਆਂ ਹੀ ਸੀਐਮ ਨੇ ਆਈਆਂ ਰਿਪੋਰਟਾਂ ਮੁਤਾਬਕ ਬੰਦ ਕਰਨ ਦਾ ਸਹੀ ਫੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤੇ ਕਿਸੇ ਨੂੰ ਵੀ ਪੰਜਾਬ ਦੇ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਵਰਗੇ ਹੋਰ ਵੀ ਕਈ ਫੈਸਲੇ ਲਏ ਜਾਣਗੇ। ਇਸ ਮੌਕੇ ਉਨ੍ਹਾਂ ਪੰਜਾਬ ਵਿਚ ਨਸ਼ਿਆਂ ਬਾਰੇ ਬਰਿੰਦਰ ਗੋਇਲ ਕਿਹਾ, ਕਿ ਪਿੰਡਾਂ ਵਿੱਚ ਕਮੇਟੀਆਂ ਬਣਾਈਆਂ ਜਾਣਗੀਆਂ। ਦੂਜਾ ਇਹ ਸੂਬਾ ਹਰਿਆਣਾ ਦੇ ਬਾਰਡਰ ਤੇ ਹੈ, ਜਿਸ ਕਾਰਨ ਦਿੱਕਤ ਆ ਰਹੀ ਹੈ।