ਸੰਗਰੂਰ: ਮੁੱਖ ਮੰਤਰੀ ਚਾਹੇ ਕਿਸੇ ਵੀ ਸ਼ਹਿਰ ਦਾ ਕਿਉਂ ਨਾ ਹੋਵੇ, ਉਹੀ ਸ਼ਹਿਰ ਧਰਨਿਆਂ ਦਾ ਗੜ੍ਹ ਬਣ ਜਾਂਦਾ ਹੈ। ਪਹਿਲਾਂ ਪਟਿਆਲਾ ਅਤੇ ਹੁਣ ਸੰਗਰੂਰ ਧਰਨਿਆਂ ਦਾ ਸ਼ਹਿਰ ਬਣ ਗਿਆ ਹੈ। ਅੱਜ ਜ਼ਿਲ੍ਹਾ ਸੰਗਰੂਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੁੱਖ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਧਰਨਾ ਲਗਾਇਆ ਗਿਆ। ਉੱਥੇ ਹੀ ਧਰਨੇ ਦੇ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਦਾ ਪੁਲਿਸ ਦੇ ਨਾਲ ਟਾਕਰਾ ਹੋਇਆ ਅਤੇ ਪੁਲਿਸ ਦੀ ਧੱਕਾ ਮੁੱਕੀ ਵਿੱਚ ਕਈ ਅਧਿਆਪਕ ਜਖ਼ਮੀ ਵੀ ਹੋ ਗਏ ।
ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਤੇ ਲਾਏ ਵਾਅਦਿਓਂ ਮੁਕਰਨ ਦੇ ਇਲਜ਼ਾਮ, ਪ੍ਰਦਰਸ਼ਨ ਕੀਤਾ ਤਾਂ ਪੁਲਿਸ ਨਾਲ ਹੋ ਗਈ ਧੱਕਾ-ਮੁੱਕੀ, ਪੜ੍ਹੋ ਕਿਉਂ ਉੱਤਰੇ ਸੜਕਾਂ 'ਤੇ... - ਸੰਗਰੂਰ ਧਰਨਿਆਂ ਦਾ ਸ਼ਹਿਰ
ਅੱਜ ਜ਼ਿਲ੍ਹਾ ਸੰਗਰੂਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੁੱਖ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਧਰਨਾ ਲਗਾਇਆ ਗਿਆ। ਉੱਥੇ ਹੀ ਧਰਨੇ ਦੇ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ।
ਵਾਅਦੇ ਨੂੰ ਭੁੱਲੇ ਮੁੱਖ ਮੰਤਰੀ : ਜਿਵੇਂ ਹੀ ਅਧਿਆਪਕਾਂ ਅਤੇ ਪੁਲਿਸ ਕਰਮਚਾਰੀਆਂ 'ਚ ਧੱਕਾ-ਮੁੱਕੀ ਹੋਈ ਉਸ ਤੋਂ ਬਾਅਦ ਮਾਮਲਾ ਹੋਰ ਗਰਮਾ ਗਿਆ ਅਤੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਪੰਜਾਬ ਦੇ ਵਿੱਚ ਮੌਜੂਦਾ ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਕੋਈ ਵੀ ਬੇਰੁਜ਼ਗਾਰ ਜਾਂ ਆਪਣੀ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਧਰਨਾ ਨਹੀਂ ਲਗਾਏਗਾ ਕਿਉਂਕਿ ਸਰਕਾਰ ਹਰ ਇਕ ਦੀ ਮੰਗ ਮੰਨੇਗੀ, ਪਰ ਅੱਜ ਖੁਦ ਸਰਕਾਰ ਵੱਲੋਂ ਉਹਨਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਦੀ ਕੋਈ ਮੰਗ ਪੂਰੀ ਹੋ ਰਹੀ ਹੈ। ਉਸ ਵਿੱਚ ਉਹਨਾਂ ਦੇ ਕਈ ਅਧਿਆਪਕ ਜਖਮੀ ਹੋ ਚੁੱਕੇ ਹਨ।
ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ: ਉੱਥੇ ਹੀ ਆਪਣੀਆਂ ਮੁੱਖ ਮੰਗਾਂ ਦੱਸਦੇ ਹੋਏ ਉਹਨਾਂ ਨੇ ਕਿਹਾ ਕਿ ਹੁਣ ਤੱਕ ਬਾਕੀ ਅਧਿਆਪਕਾਂ ਦਾ ਛੇਵਾਂ ਤਨਖਾਹ ਕਮਿਸ਼ਨ ਲੱਗ ਚੁੱਕਿਆ ਹੈ ਪਰ ਹੁਣ ਤੱਕ ਕੰਪਿਊਟਰ ਅਧਿਆਪਕਾਂ ਦਾ ਤਨਖਾਹ ਕਮਿਸ਼ਨ ਨਹੀਂ ਲਗਾਇਆ ਗਿਆ ਜਿਸ ਕਰਕੇ ਉਨ੍ਹਾਂ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ ।ਜਿਸ ਨੂੰ ਲੈ ਕੇ ਅੱਜ ਉਹਨਾਂ ਨੇ ਇਹ ਚੇਤਾਵਨੀ ਦਿੱਤੀ ਹੈ ਕਿ ਪੰਜ ਸਤੰਬਰ ਤੱਕ ਜੇਕਰ ਉਹਨਾਂ ਦੀ ਮੰਗਾਂ ਨੂੰ ਮੰਨਿਆ ਨਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਉਹ ਆਪਣੇ ਪ੍ਰਦਰਸ਼ਨ ਨੂੰ ਹੋਰ ਵੀ ਤਿੱਖਾ ਕਰਨਗੇ।