ਸੰਗਰੂਰ: ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਹਰਕਤ 'ਚ ਆਇਆ ਪੁਲਿਸ ਪ੍ਰਸ਼ਾਸਨ ਲਗਾਤਾਰ ਸ਼ਰਾਬ ਮਾਫੀਆ ਵਿਰੁੱਧ ਕਾਰਵਾਈ ਕਰ ਰਿਹਾ ਹੈ। ਇਸ ਤਹਿਤ ਪੁਲਿਸ ਵੱਲੋਂ ਲੌਗੋਂਵਾਲ ਨੇੜਲੇ ਪਿੰਡਾਂ ਵਿੱਚ ਛਾਪੇਮਾਰੀ ਕਰ ਨਜਾਇਜ਼ ਸ਼ਰਾਬ ਸਣੇ ਕਈ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।
ਨਜਾਇਜ਼ ਸ਼ਰਾਬ ਵਿਰੁੱਧ ਪੁਲਿਸ ਦੀ ਕਾਰਵਾਈ 'ਤੇ ਉੱਠੇ ਸਵਾਲ - illicit liquor
ਪੁਲਿਸ ਵੱਲੋਂ ਲੌਗੋਂਵਾਲ ਨੇੜਲੇ ਪਿੰਡਾਂ ਵਿੱਚ ਛਾਪੇਮਾਰੀ ਕਰ ਨਜਾਇਜ਼ ਸ਼ਰਾਬ ਸਣੇ ਕਈ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਵਿੱਚੋਂ ਕੁੱਝ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਵਿਰੁੱਧ ਨਜਾਇਜ਼ ਕਾਰਵਾਈ ਕੀਤੀ ਹੈ।
ਕਾਬੂ ਕੀਤੇ ਗਏ ਵਿਅਕਤੀਆਂ ਵਿੱਚੋਂ ਕੁਝ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਵਿਰੁੱਧ ਨਜਾਇਜ਼ ਕਾਰਵਾਈ ਕੀਤੀ ਹੈ। ਇਸ ਦੇ ਵਿਰੋਧ ਵਿੱਚ ਕਈ ਵਿਅਕਤੀ ਥਾਣੇ ਦੇ ਬਾਹਰ ਇਕੱਠੇ ਹੋਏ ਅਤੇ ਵਿਰੋਧ ਜਤਾਇਆ। ਪਿੰਡ ਰਤੋਕੇ ਦੇ ਨੰਬਰਦਾਰ ਨਿਰਮਲ ਸਿੰਘ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਦੇ ਘਰੋਂ ਸਿਰਫ਼ ਅੱਧੀ ਬੋਤਲ ਸ਼ਰਾਬ ਦੀ ਬਰਾਮਦ ਕੀਤੀ ਹੈ ਅਤੇ ਉਨ੍ਹਾਂ ਦੇ ਬੇਟੇ ਨੂੰ ਚੁੱਕਿਆ ਹੈ।
ਦੂਜੇ ਪਾਸੇ ਥਾਣਾ ਲੌਂਗੋਵਾਲ ਦੇ ਮੁਖੀ ਬਲਵੰਤ ਸਿੰਘ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਉਨ੍ਹਾਂ ਖ਼ਿਲਾਫ਼ ਗ਼ਲਤ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਨੇ ਇਸ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ ਵਿੱਚ ਲਾਹਣ ਬਰਾਮਦ ਕਰ ਦਰਜਨ ਦੇ ਕਰੀਬ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।