ਸੰਗਰੂਰ : ਇੱਕ ਕਹਾਵਤ ਹੈ ਕਿ ਕਾਨੂੰਨ ਦੇ ਹੱਥ ਲੰਮੇ ਹੁੰਦੇ ਹਨ, ਇਹ ਡਾਇਲਾਗ ਫ਼ਿਲਮਾਂ ਵਿੱਚ ਜ਼ਿਆਦਾ ਦੇਖਣ ਅਤੇ ਸੁਣਨ ਨੂੰ ਮਿਲਦਾ ਹੈ। ਪਰ ਸੰਗਰੂਰ ਦਾ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਧੂਰੀ ਪੁਲਿਸ ਨੇ ਅੱਜ ਤੋਂ ਦੋ ਸਾਲ ਪੁਰਾਣਾ ਕੇਸ ਸੁਲਝਾਇਆ ਅਤੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਜੇਲ੍ਹ ਦੀ ਸਲਾਖਾਂ ਪਿੱਛੇ ਪਹੁੰਚਾਇਆ।
ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਤੋਂ ਦੋ ਸਾਲ ਪਹਿਲਾਂ 18 ਨਵੰਬਰ 2018 ਵਿੱਚ ਬਲਵਿੰਦਰ ਸਿੰਘ ਨਾਂਅ ਦਾ ਟਰੱਕ ਡਰਾਈਵਰ 480 ਕਣਕ ਦੀ ਬੋਰੀਆਂ ਦੇ ਨਾਲ ਗਾਇਬ ਹੋ ਗਿਆ ਸੀ। ਜਿਸ ਤੋਂ ਬਾਅਦ ਮਾਮਲੇ ਦੀ ਤਫ਼ਤੀਸ਼ ਕੀਤੀ ਗਈ ਅਤੇ ਪਾਇਆ ਗਿਆ ਕਿ ਬਲਵਿੰਦਰ ਸਿੰਘ ਦੀ ਲਾਸ਼ ਜ਼ਿਲ੍ਹਾ ਬਰਨਾਲਾ ਦੇ ਕੋਲ ਮਿਲੀ। ਇਸ ਤੋਂ ਬਾਅਦ ਮਾਮਲਾ ਹੋਰ ਵੀ ਗੁੰਝਲਦਾਰ ਹੋ ਗਿਆ ਅਤੇ 407 ਦਾ ਮਾਮਲਾ ਦਰਜ਼ ਕੀਤਾ ਗਿਆ।
ਇਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕੀਤੀ ਅਤੇ ਛਾਣਬੀਨ ਦੌਰਾਨ ਸਾਰਾ ਮਾਮਲਾ ਸਾਹਮਣੇ ਆਇਆ ਕਿ ਅਵਤਾਰ ਅਤੇ ਸਤਵੀਰ ਨੇ ਟਰੱਕ ਡਰਾਈਵਰ ਬਲਵਿੰਦਰ ਨੂੰ ਪਹਿਲਾਂ ਤਾਂ ਬੰਦੀ ਬਣਾ ਲਿਆ ਅਤੇ ਉਸ ਦੇ ਟਰੱਕ ਵਿੱਚ ਚੌਲਾਂ ਦੀਆਂ ਬੋਰੀਆਂ ਨੂੰ ਉਤਾਰਿਆ, ਜਿਸ ਤੋਂ ਬਾਅਦ ਬਲਵਿੰਦਰ ਨੂੰ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਕਰ ਕੇ ਸੈਨਾ ਪਿੰਡ ਦੇ ਕੋਲ ਨਹਿਰ ਵਿੱਚ ਸੁੱਟ ਦਿੱਤਾ।