ਦਿੜ੍ਹਬਾ : ਨਗਰ ਪੰਚਾਇਤ ਵਿੱਚ ਕੰਮ ਕਰਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ. ਦਫ਼ਤਰ ਬਾਹਰ ਧਰਨਾ ਦਿੱਤਾ ਗਿਆ। ਧਰਨਾਕਾਰੀ ਸਫਾਈ ਸੇਵਕਾਂ ਉਨ੍ਹਾਂ ਦੀ ਤਨਖਾਹ ਨੂੰ ਡੀਸੀ ਰੇਟ 'ਤੇ ਕਰਨ ਦੀ ਮੰਗ ਕਰ ਰਹੇ ਹਨ।
ਸਫਾਈ ਸੇਵਕਾਂ ਨੇ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਦਿੱਤਾ ਧਰਨਾ ਨਾਅਰੇਬਾਜ਼ੀ ਕਰ ਰਹੇ ਇਨ੍ਹਾਂ ਸਫਾਈ ਸੇਵਕਾਂ ਨੇ ਕਿਹਾ ਠੇਕੇਦਾਰ ਉਨ੍ਹਾਂ ਨੂੰ ਡੀ.ਸੀ. ਰੇਟ 'ਤੇ ਤਨਖਾਹ ਨਹੀਂ ਦੇ ਰਿਹਾ। ਸਫਾਈ ਸੇਵਕਾਂ ਨੇ ਕਿਹਾ ਕਿ ਠੇਕੇਦਾਰ ਨਗਰ ਪੰਚਾਇਤ ਨਾਲ ਮਿਲਕੇ ਉਨ੍ਹਾਂ ਦੀ ਤਨਖਾਹ ਵਿੱਚ ਹੇਰਾ ਫੇਰੀ ਕਰ ਰਿਹਾ ਹੈ।
ਸਫਾਈ ਸੇਵਕਾਂ ਨੇ ਦੱਸਿਆ ਕਿ ਠੇਕੇਦਾਰ ਵੱਲੋਂ ਮਰਦਾਂ ਨੂੰ 5500 ਅਤੇ ਔਰਤਾਂ ਨੂੰ 4500 ਤਨਖਾਹ ਦੇ ਰਿਹਾ ਹੈ ਪਰ ਡੀ.ਸੀ. ਰੇਟ 9600 ਰੁਪਏ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਡੀਸੀ ਰੇਟ 'ਤੇ ਕੀਤੀ ਜਾਵੇ।
ਇਹ ਵੀ ਪੜ੍ਹੋ : ਉਮਰ ਅਬਦੁੱਲਾ ਦੀ ਨਜ਼ਰਬੰਦੀ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ 5 ਮਾਰਚ ਨੂੰ ਕਰੇਗਾ ਸੁਣਵਾਈ
ਜਦੋਂ ਐੱਸਡੀਐੱਮ ਮਨਜੀਤ ਸਿੰਘ ਚੀਮਾ ਨਾਲ ਸਫਾਈ ਸੇਵਕਾਂ ਦੀ ਸਮੱਸਿਆ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਸਲੇ 'ਤੇ ਗੌਰ ਕੀਤੀ ਜਾ ਰਹੀ ਹੈ। ਜੇਕਰ ਠੇਕੇਦਾਰ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ ।