ਮਾਨਸਾ: ਗੁਰਦੁਆਰਾ ਪ੍ਰਬੰਧਕ ਕਮੇਟੀ ਨੰਗਲ ਕਲਾਂ ਵਿੱਚ ਤਿੰਨ ਦਿਨਾਂ ਦਾ ਧਾਰਮਕ ਸਮਾਗਮ ਉਲੀਕਿਆ ਗਿਆ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਜੱਥੇ ਵੱਲੋਂ ਸੈਂਕੜੇ ਲੋਕਾਂ ਨੂੰ ਅੰਮ੍ਰਿਤ ਛਕਾਇਆ ਗਿਆ।
ਧਾਰਮਕ ਸਮਾਗਮ ਦੌਰਾਨ ਸੈਂਕੜੇ ਲੋਕਾਂ ਨੂੰ ਛਕਾਇਆ ਗਿਆ ਅੰਮ੍ਰਿਤ - SGPC
ਪਿੰਡ ਨੰਗਲ ਕਲਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਯਤਨ ਸਦਕਾ ਤਿੰਨ ਦਿਨਾਂ ਦੇ ਧਾਰਮਕ ਸਮਾਗਮ ਕਰਵਾਏ ਗਏ।
ਅੰਮ੍ਰਿਤ ਛੱਕਣ ਵਾਲੇ ਪ੍ਰਾਣੀ
ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਮੈਂਬਰ ਭੋਲਾ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇਸ਼ਾਂ-ਵਿਦੇਸ਼ਾਂ ਵਿੱਚ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਅਤੇ ਸੰਗਤਾਂ ਨੂੰ ਅੰਮ੍ਰਿਤ ਛਕਾਇਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਪ੍ਰਾਣੀ ਨੂੰ ਅੰਮ੍ਰਿਤਪਾਨ ਕਰਕੇ ਗੁਰੂ ਦੇ ਲੜ ਲੱਗਣ ਦੀ ਜ਼ਰੂਰਤ ਹੈ।