ਪੰਜਾਬ

punjab

ਨਾਜਾਇਜ਼ ਕਬਜ਼ੇ ਵਾਲੀਆਂ ਦੁਕਾਨਾਂ 'ਤੇ ਚੱਲਿਆ ਸੰਗਰੂਰ ਪ੍ਰਸ਼ਾਸਨ ਦਾ 'ਪੀਲਾ ਪੰਜਾ'

By

Published : Jul 5, 2019, 2:05 PM IST

ਸੰਗਰੂਰ 'ਚ ਸਥਿਤ ਨਾਜਾਇਜ਼ ਕਬਜ਼ੇ ਵਾਲੀਆਂ ਦੁਕਾਨਾਂ 'ਤੇ ਨਗਰ ਕੌਂਸਲ ਨੇ ਬੁਲਡੋਜ਼ਰ ਚਲਾ ਦਿੱਤਾ ਹੈ।

ਫ਼ੋਟੋ।

ਸੰਗਰੂਰ: ਨਗਰ ਕੌਂਸਲ ਨੇ ਸ਼ਹਿਰ 'ਚ ਸਥਿਤ 12 ਦੁਕਾਨਾਂ ਤੇ ਬੁਲਡੋਜ਼ਰ ਚਲਾ ਦਿੱਤਾ ਹੈ। ਦਰਅਸਲ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਦਿੱਲੀ ਮੁੱਖ ਮਾਰਗ 'ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਈਆਂ ਦੁਕਾਨਾਂ 'ਤੇ ਬੁਲਡੋਜ਼ਰ ਚਲਾ ਦਿੱਤਾ।

ਵੀਡੀਓ

ਦੁਕਾਨ ਵਾਲਿਆਂ ਵੱਲੋਂ ਵਿਰੋਧ ਕਰਨ ਤੋਂ ਬਾਅਦ ਵੀ ਉਨ੍ਹਾਂ ਦੀ ਇਕ ਨਹੀਂ ਸੁਣੀ ਗਈ। ਨਗਰ ਕੌਂਸਲ ਕਰਮਚਾਰੀਆਂ ਨੇ ਦੱਸਿਆ ਕਿ ਸਰਕਾਰੀ ਜ਼ਮੀਨ 'ਤੇ ਕੀਤੇ ਕਬਜ਼ੇ ਨੂੰ ਰਾਹਤ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਨੂੰ ਨੋਟਿਸ ਭੇਜ ਦਿੱਤਾ ਗਿਆ ਸੀ ਪਰ ਫਿਰ ਵੀ ਹਦਾਇਤਾਂ ਨੂੰ ਨਾ ਮੰਨਦੇ ਹੋਏ ਉਨ੍ਹਾਂ ਨੂੰ ਮਜ਼ਬੂਰਨ ਇਹ ਕਦਮ ਚੁੱਕਣਾ ਪਿਆ।

ABOUT THE AUTHOR

...view details