ਸੰਗਰੂਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ (disappearance of the saroop of Sri Guru Granth Sahib) ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਸਿੱਖ ਸੰਗਤਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸੰਗਰੂਰ ਵਿਖੇ ਮੁੱਖਮੰਤਰੀ ਦੇ ਘਰ ਦੇ ਬਾਹਰ ਸਿੱਖ ਸੰਗਤ ਨੇ ਰੋਸ ਜਤਾਉਂਦੇ ਹੋਏ ਸ਼ਾਂਤਮਈ ਤਰੀਕੇ ਦੇ ਨਾਲ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ।
ਭਾਈ ਬਲਦੇਵ ਸਿੰਘ ਵਡਾਲਾ ਦੀ ਮੌਜੂਦਗੀ ਵਿੱਚ ਸਿੱਖ ਸੰਗਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਰੋਸ ਜਤਾਇਆ ਗਿਆ ਹੈ ਅਤੇ ਅਜੇ ਤੱਕ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਇਨਸਾਫ ਨਾ ਦੇਣ ਦੇ ਸੀਐਮ ਉੱਤੇ ਇਲਜ਼ਾਮ ਲਗਾਏ ਗਏ। ਭਾਈ ਵਡਾਲਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀ ਉਡੀਕ ਕਰ ਰਹੇ ਸਨ ਕਿ ਉਹ ਖੁਦ ਉਨ੍ਹਾਂ ਵੱਲੋਂ ਇਨਸਾਫ ਨੂੰ ਲੈਕੇ ਦਿੱਤੇ ਜਾ ਰਹੇ ਧਰਨੇ ਵਿੱਚ ਆਉਣਗੇ ਅਤੇ ਉਨ੍ਹਾਂ ਦੀ ਗੱਲ ਸੁਣਨਗੇ।