ਮਲੇਰਕੋਟਲਾ: ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਪੰਜਾਬ ਡੈਮੋਕ੍ਰਟਿਕ ਐਲਾਇੰਸਦੇ ਉਮੀਦਵਾਰ ਮਨਜੀਤ ਸਿੰਘ ਗਿਆਸਪੁਰਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪਹੁੰਚੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।
'ਬੀਬੀ ਬਾਦਲ ਦੇ ਪੱਤੇ ਖੁੱਲ੍ਹਣ ਦਾ ਕਰ ਰਿਹਾਂ ਇੰਤਜ਼ਾਰ'- ਸਿਮਰਜੀਤ ਬੈਂਸ - lok sabha polls 2019
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰ ਮਨਜੀਤ ਸਿੰਘ ਗਿਆਸਪੁਰਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪਹੁੰਚੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।
ਫ਼ੋਟੋ।
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਰਵਾਇਤੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਜਾਣੂ ਹਨ ਇਸ ਲਈ ਲੋਕਾਂ ਵੱਲੋਂ ਪੰਜਾਬ ਡੈਮੋਕ੍ਰਟਿਕ ਐਲਾਇੰਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਸੰਗਰੂਰ ਤੋਂ ਭਗਵੰਤ ਮਾਨ ਵਿਰੁੱਧ ਚੋਣ ਲੜਨ ਲਈ ਤਿਆਰ ਹਨ, ਪਰ ਅਜੇ ਉਹ ਅਜੇ ਉਹ ਹਰਸਿਮਰਤ ਕੌਰ ਬਾਦਲ ਦੇ ਪੱਤੇ ਖੁੱਲ੍ਹਣ ਦਾ ਇੰਤਜ਼ਾਰ ਕਰ ਰਹੇ ਹਨ।
ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਬੈਂਸ ਨੇ ਕਿਹਾ ਕਿ 'ਆਪ' ਸੂਬੇ ਵਿੱਚ ਖ਼ਤਮ ਹੋਣ ਦੀ ਕਗਾਰ 'ਤੇ ਹੈ, ਇਸ ਕਾਰਨ ਹੀ ਉਹ ਵੱਖ-ਵੱਖ ਪਾਰਟੀਆਂ ਨੂੰ ਗੱਠਜੋੜ ਲਈ ਮਿਨਤਾਂ ਕਰ ਰਹੇ ਹਨ।
Last Updated : Mar 21, 2019, 2:15 AM IST