ਪੰਜਾਬ

punjab

ETV Bharat / state

ਕਾਂਗਰਸ 'ਚ ਇਮਾਨਦਾਰ ਬੰਦੇ ਦੀ ਕਦਰ ਨਹੀਂ- ਬੈਂਸ - ਮਲੇਰਕੋਟਲਾ

ਲ਼ੋਕ ਇਨਸਾਫ਼ ਪਾਰਟੀ ਵੱਲੋਂ ਪੰਜਾਬ ਨੂੰ ਬੰਜਰ ਹੋਣ ਤੇ ਕੰਗਾਲੀ ਤੋਂ ਬਚਾਉਣ ਲਈ ਜਨ ਅੰਦੋਲਨ 'ਸਾਡਾ ਪਾਣੀ ਸਾਡਾ ਹੱਕ' ਬਾਰੇ ਸਥਾਨਕ ਵਿਰਾਸਤ ਰੈਸਟੋਰੈਂਟ ਵਿਖੇ ਇਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਪੁੱਜੇ ਤੇ ਉਨ੍ਹਾਂ ਨੇ ਸਿੱਧੂ ਦਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਮਨਜ਼ੂਰ ਕਰਨ 'ਤੇ ਕਾਂਗਰਸ ਨੂੰ ਖਰੀਆਂ-ਖਰੀਆਂ ਸੁਣਾਈਆਂ।

ਫ਼ੋੋਟੋ

By

Published : Jul 20, 2019, 11:40 PM IST

ਮਲੇਰਕੋਟਲਾ: ਪੰਜਾਬ ਦੇ ਗਵਰਨਰ ਤੇ ਮੁੱਖ ਮੰਤਰੀ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਨ 'ਤੇ ਕਾਂਗਰਸ 'ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਿੱਧੂ ਕਿੰਨੀ ਕੁ ਬੇਇੱਜ਼ਤੀ ਕਰਵਾਇਗਾ, ਕਾਂਗਰਸ ਦੇ ਅੰਦਰ ਇਮਾਨਦਾਰ ਤੇ ਸੱਚ ਬੋਲਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ।

ਵੀਡੀਓ

ਇਹ ਵੀ ਪੜ੍ਹੋ: ਪੰਜਾਬ ਦੀ ਧੀ ਸ਼ੀਲਾ ਦੀਕਸ਼ਿਤ ਦਾ ਦੇਹਾਂਤ, ਕੱਲ੍ਹ 2.30 ਵਜੇ ਹੋਵੇਗਾ ਅੰਤਿਮ ਸਸਕਾਰ

ਸਿਮਰਜੀਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਪਹਿਲਾਂ ਕਿਹਾ ਸੀ ਕਿ ਕਾਂਗਰਸ 'ਚ ਨਾ ਸ਼ਾਮਿਲ ਹੋਣ ਪਰ ਉਨ੍ਹਾਂ ਨੇ ਮੰਨੀ ਨਹੀਂ ਸੀ। ਹੁਣ ਸਿੱਧੂ ਨੂੰ ਕਾਂਗਰਸ ਪਾਰਟੀ 'ਚੋਂ ਵੀ ਅਸਤੀਫ਼ਾ ਦੇਣਾ ਚਾਹੀਦਾ ਹੈ, ਤੇ ਸਭ ਨੂੰ ਰੱਲ ਕੇ ਅੱਗੇ ਨੂੰ ਚੱਲਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਵੱਲੋਂ ਬਿਜਲੀ ਮਹਿਕਮੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਰਾਜਪਾਲ ਨੇ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ।

ABOUT THE AUTHOR

...view details