ਮਲੇਰਕੋਟਲਾ : ਪਾਕਿਸਤਾਨ ਵਿਖੇ ਸਿੱਖ ਭਾਈਚਾਰੇ ਦੀ ਇੱਕ ਲੜਕੀ ਨੂੰ ਅਗਵਾ ਕਰਕੇ ਉਸ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਨਾ ਅਤੇ ਜ਼ਬਰਦਸਤੀ ਨਿਕਾਹ ਕਰਨ ਦੀ ਘਟਨਾ ਨੂੰ ਲੈ ਕੇ ਮਲੇਰਕੋਟਲਾ ਸ਼ਹਿਰ ਦੇ ਮੁਸਲਿਮ ਭਾਈਚਾਰੇ ਵੱਲੋਂ ਇਸ ਦੀ ਕੜੇ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਹੈ ਅਤੇ ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੋ ਵੀ ਦੋਸ਼ੀ ਇਸਦੇ ਪਿੱਛੇ ਹਨ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਮੁਸਲਿਮ ਸਿੱਖ ਭਾਈਚਾਰਾ ਹਮੇਸ਼ਾ ਹੀ ਇਕੱਠੇ ਖੜ੍ਹੇ ਦਿਖਾਈ ਦਿੱਤੇ ਨੇ ਭਾਵੇਂ ਕਿ ਦੁੱਖ ਦੀ ਘੜੀ ਹੋਵੇ ਹਮੇਸ਼ਾ ਇਕੱਠੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਦਿੰਦੇ ਆ ਰਹੇ ਨੇ ਅਤੇ ਹੁਣ ਜਦੋਂ ਪਾਕਿਸਤਾਨ ਦੀ ਇੱਕ ਸਿੱਖ ਭਾਈਚਾਰੇ ਦੀ ਲੜਕੀ ਨੂੰ ਕੁਝ ਲੋਕਾਂ ਵੱਲੋਂ ਅਗਵਾ ਕਰਕੇ ਜ਼ਬਰਦਸਤੀ ਧਰਮ ਪਰਿਵਰਤਨ ਕਰਕੇ ਨਿਕਾਹ ਕਰਨ ਦੀ ਗੱਲ ਕਹੀ ਗਈ ਤਾਂ ਮਲੇਰਕੋਟਲਾ ਦੇ ਸਿੱਖ ਭਾਈਚਾਰੇ ਵੱਲੋਂ ਇੱਥੋਂ ਦੀ ਸੰਸਥਾ ਸਿੱਖ ਮੁਸਲਿਮ ਸਾਂਝਾ ਵੱਲੋਂ ਇਸਦੀ ਨਿਖੇਧੀ ਕੀਤੀ ਗਈ ਅਤੇ ਦੋਸ਼ੀਆਂ ਖਿਲਾਫ ਬਣਦੀ ਸਖਤ ਤੋਂ ਸਖਤ ਕਾਰਵਾਈ ਦੀ ਗੱਲ ਕਹੀ ਗਈ।