ਪੰਜਾਬ

punjab

ETV Bharat / state

ਬਿਜ਼ਲੀ ਦੀਆਂ ਤਾਰਾਂ ਕਾਰਨ ਅਗਨ ਭੇਂਟ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ - destroy

ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਹਥੌਆ ਵਿਖੇ ਹਾਲ ਹੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਗਨ ਭੇਟ ਹੋਣ ਦੀ ਘਟਨਾ ਸਾਹਮਣੇ ਆਈ ਸੀ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ। ਪੁਲਿਸ ਜਾਂਚ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਬਿਜ਼ਲੀ ਦੀਆਂ ਤਾਰਾਂ ਵਿਚਾਲੇ ਸਪਾਰਕਿੰਗ ਹੋਣ ਕਾਰਨ ਇਹ ਹਾਦਸਾ ਵਾਪਰਿਆ ।

ਬਿਜ਼ਲੀ ਦੀਆਂ ਤਾਰਾਂ ਕਾਰਨ ਅਗਨ ਭੇਂਟ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ

By

Published : May 14, 2019, 6:29 AM IST

ਸੰਗਰੂਰ : ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਹਥੌਆ ਵਿਖੇ ਹਾਲ ਹੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਗਨ ਭੇਟ ਹੋਣ ਦੀ ਘਟਨਾ ਸਾਹਮਣੇ ਆਈ ਸੀ।
ਇਸ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਸਨ। ਜਾਂਚ ਦੇ ਦੌਰਾਨ ਡੀਜੀਪੀ ਮਲੇਰਕੋਟਲਾ ਨੇ ਘਟਨਾ ਦਾ ਜਾਇਜ਼ਾ ਲਿਆ। ਹਲਾਂਕਿ ਇਸ ਘਟਨਾ ਦਾ ਖੁਲਾਸਾ ਮੁੱਖ ਮੰਤਰੀ ਨੇ ਆਨਲਾਈਨ ਹੋ ਕੇ ਕਰਨਾ ਸੀ ਪਰ ਖ਼ਰਾਬ ਮੌਸਮ ਕਰਕੇ ਉਹ ਇਥੇ ਪੁੱਜ ਨਾ ਸਕੇ।

ਪਿੰਡਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਬਿਜ਼ਲੀ ਦੀਆਂ ਤਾਰਾਂ ਵਿੱਚ ਸਪਾਰਕਿੰਗ ਹੋਣ ਕਾਰਨ ਵਾਪਰੀ ਸੀ। ਜਿਸ ਤੋਂ ਬਾਅਦ ਇਥੇ ਪਿਛਲੇ ਲੰਬੇ ਸਮੇਂ ਤੋਂ ਸੇਵਾ ਕਰ ਰਹੇ ਗ੍ਰਥੀ ਕਾਫ਼ੀ ਡਰ ਗਿਆ ਸੀ। ਮਾਮਲਾ ਵੱਧਣ ਦੇ ਡਰ ਕਾਰਨ ਗ੍ਰਥੀ ਨੇ ਪੁਲਿਸ ਨੂੰ ਝੂਠੀ ਕਹਾਣੀ ਦੱਸ ਕੇ ਗੁਮਰਾਹ ਕੀਤਾ। ਉਸ ਨੇ ਪੁਲਿਸ ਸਾਹਮਣੇ ਕਿਸੇ ਅਣਜਾਨ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤੇ ਜਾਣ ਦੀ ਗੱਲ ਕਹੀ।

ਬਿਜ਼ਲੀ ਦੀਆਂ ਤਾਰਾਂ ਕਾਰਨ ਅਗਨ ਭੇਂਟ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ

ਪੁਲਿਸ ਵੱਲੋਂ ਗ੍ਰਥੀ ਅਤੇ ਉਸ ਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਜਾਰੀ ਹੈ।

ABOUT THE AUTHOR

...view details