ਪੰਜਾਬ

punjab

ETV Bharat / state

1 ਕਿੱਲੋ 20 ਗ੍ਰਾਮ ਹੈਰੋਇਨ ਸਣੇ ਨੌਜਵਾਨ ਚੜ੍ਹਿਆ ਪੁਲਿਸ ਦੇ ਅੜਿੱਕੇ - drugs

ਸੰਗਰੂਰ ਵਿੱਚ ਐੱਸਟੀਐਫ਼ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐੱਸਟੀਐੱਫ਼ ਨੇ ਨੌਜਵਾਨ ਨੂੰ 1 ਕਿੱਲੋ 20 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ।

ਹੈਰੋਇਨ
ਹੈਰੋਇਨ

By

Published : Feb 5, 2020, 11:44 AM IST

Updated : Feb 5, 2020, 3:01 PM IST

ਸੰਗਰੂਰ: ਪੁਲਿਸ ਵੱਲੋਂ ਨਸ਼ੇ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਸਟੀਐਫ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਤੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਤੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ 2 ਮੁਲਜ਼ਮ ਫ਼ਰਾਰ ਹੋ ਗਏ ਜਿਨ੍ਹਾਂ ਦੀ ਭਾਲ ਜਾਰੀ ਹੈ।

ਵੀਡੀਓ

ਇਸ ਬਾਰੇ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਅਪਰਾਧੀ ਦਿੱਲੀ ਤੋਂ ਹੈਰੋਇਨ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੇਚਦੇ ਸਨ। ਇਸ ਜਾਣਕਾਰੀ ਦੇ ਤਹਿਤ ਪੁਲਿਸ ਨੇ ਬਾਗੜੀ ਪਿੰਡ ਦੇ ਕੋਲ ਨਾਕਾਬੰਦੀ ਕੀਤੀ ਤੇ ਅਪਰਾਧੀ ਵੱਖ-ਵੱਖ ਕਾਰਾਂ ਵਿੱਚ ਸਵਾਰ ਸਨ।

ਇਸ ਦੌਰਾਨ ਉਨ੍ਹਾਂ ਨੂੰ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਹਰਮਿੰਦਰ ਨੇ ਆਪਣੀ ਕਾਰ ਰੋਕ ਲਈ ਤੇ 2 ਦੋਸ਼ੀ ਉਸੇ ਸਮੇਂ ਭੱਜਣ ਵਿੱਚ ਫ਼ਰਾਰ ਹੋ ਗਏ। ਜਦੋਂ ਹਰਮਿੰਦਰ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣੇ ਲੱਕ 'ਤੇ ਹੈਰੋਇਨ ਲਿਫ਼ਾਫ਼ੇ ਨਾਲ ਬੰਨ੍ਹੀ ਹੋਈ ਸੀ। ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 1 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ ਤੇ ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਪੰਜ ਕਰੋੜ ਪ੍ਰਤੀ ਕਿੱਲੋ ਦੀ ਕੀਮਤ ਦੱਸੀ ਜਾ ਰਹੀ ਹੈ।

ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਅਪਰਾਧੀ ਆਪਸ ਵਿੱਚ ਰਿਸ਼ਤੇਦਾਰ ਹਨ ਤੇ ਹਰਮਿੰਦਰ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਉਸ ਵਿਰੁੱਧ ਪਹਿਲਾਂ ਇੱਕ ਮਾਮਲਾ ਭੁੱਕੀ ਦਾ ਦਰਜ ਹੈ। ਉਹ ਮਾਮਲਾ ਰਫ਼ਾ-ਦਫ਼ਾ ਹੋ ਗਿਆ ਸੀ ਤੇ ਦੂਜੇ ਅਪਰਾਧੀਆਂ ਦੀ ਭਾਲ ਜਾਰੀ ਹੈ, ਉਨ੍ਹਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਦੇ ਨਾਲ ਹੀ ਦੋਸ਼ੀ ਹਰਮਿੰਦਰ ਨਾਲ ਗੱਲ ਕਰਨ 'ਤੇ ਉਸ ਨੇ ਦੱਸਿਆ ਕਿ ਉਹ ਨਸ਼ੇ ਵਿਚ ਸੀ ਤੇ ਬਾਕੀ ਦੋਸ਼ੀ ਹੈਰੋਇਨ ਲੈਣ ਗਏ ਸਨ। ਉਹ ਢਾਬੇ 'ਤੇ ਬੈਠਾ ਸੀ ਤੇ ਉਸ ਨੂੰ ਇਸ ਦੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Last Updated : Feb 5, 2020, 3:01 PM IST

ABOUT THE AUTHOR

...view details