ਪੰਜਾਬ

punjab

ETV Bharat / state

ਮਲੇਰਕੋਟਲਾ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ - malerkotla

ਸੂਬੇ ਅੰਦਰ ਆਏ ਦਿਨ ਕਿਡਨੈਪਿੰਗ ਦੀਆਂ ਘਟਨਾਵਾਂ ਦੀਆਂ ਅਫ਼ਵਾਹਾਂ ਆਮ ਸੁਣਨ ਤੇ ਸੋਸ਼ਲ ਮੀਡੀਆ ਰਾਹੀਂ ਵੇਖਣ ਨੂੰ ਮਿਲਦੀਆਂ ਹਨ। ਪੁਲਿਸ ਵੱਲੋਂ ਜਾਂਚ ਕਰਨ 'ਤੇ ਜ਼ਿਆਦਾਤਰ ਅਫ਼ਵਾਹਾਂ ਝੂਠੀਆਂ ਨਿਕਲੀਆਂ ਹਨ।

ਫ਼ੋਟੋ

By

Published : Aug 11, 2019, 10:05 AM IST

ਮਲੇਰਕੋਟਲਾ: ਐਸ.ਪੀ ਮਨਜੀਤ ਸਿੰਘ ਬਰਾੜ ਵੱਲੋਂ ਸਕੂਲਾਂ ਵਿੱਚ ਜਾ ਕੇ ਇਨ੍ਹਾਂ ਅਫ਼ਵਾਹਾਂ ਤੋਂ ਬੱਚਣ ਲਈ ਸੁਚੇਤ ਕੀਤਾ ਜਾ ਰਿਹਾ ਹੈ। ਮਲੇਰਕੋਟਲਾ ਦੇ ਸਰਕਾਰੀ ਕੰਨਿਆ ਸਕੂਲ ਲੜਕੀਆਂ ਵਿਖੇ ਜਾ ਕੇ ਐਸਪੀ ਮਨਜੀਤ ਸਿੰਘ ਨੇ ਲੜਕੀਆਂ ਨੂੰ ਕਿਸੇ ਵਿਅਕਤੀ 'ਤੇ ਸ਼ੱਕ ਹੋਣ ਤੇ ਇਸ ਦੀ ਜਾਣਕਾਰੀ ਪੁਲਿਸ ਨੂੰ ਦੇਣ ਦੀ ਗੱਲ ਕਹੀ।

ਵੇਖੋ ਵੀਡੀਓ

ਐਸਪੀ ਮਨਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ, ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਝੂਠੀਆਂ ਅਫ਼ਵਾਹਾਂ ਸੁਣ ਤੇ ਵੇਖ ਕੇ ਲੋਕਾਂ ਵੱਲੋਂ ਬੇਕਸੂਰ ਲੋਕਾਂ ਦੀ ਕੁੱਟਮਾਰ ਕਰ ਦਿੱਤੀ ਜਾਂਦੀ ਹੈ ਅਤੇ ਪੁਲਿਸ ਨੂੰ ਬਾਅਦ ਵਿੱਚ ਇਸ ਦੀ ਜਾਣਕਾਰੀ ਮਿਲਦੀ ਹੈ।
ਹੁਣ ਵੇਖਣਾ ਹੋਵੇਗਾ ਕਿ ਕਿਡਨੈਪਿੰਗ ਦੀਆਂ ਅਫ਼ਵਾਹਾਂ 'ਤੇ ਪੁਲਿਸ ਦੇ ਕੀਤੇ ਗਏ ਇਸ ਯਤਨ ਦਾ ਕਿੰਨਾ ਫ਼ਰਕ ਪਵੇਗਾ।

ਇਹ ਵੀ ਪੜ੍ਹੋ: ਹੁਣ ਸਰਕਾਰੀ ਅਧਿਆਪਕਾਂ ਦੀ ਤਨਖ਼ਾਹ ਆਏਗੀ ਪ੍ਰਾਈਵੇਟ ਬੈਂਕਾਂ ਰਾਹੀਂ

ABOUT THE AUTHOR

...view details