ਪੰਜਾਬ

punjab

By

Published : Feb 26, 2020, 10:02 PM IST

ETV Bharat / state

ਦਿੱਲੀ ਹਿੰਸਾ ਵਿਰੁੱਧ ਸੜਕਾਂ 'ਤੇ ਆਏ ਮਲੇਰਕੋਟਲਾ ਦੇ ਵਿਦਿਆਰਥੀ

ਦਿੱਲੀ ਹਿੰਸਾ ਵਿਰੁੱਧ ਮਲੇਰਕੋਟਲਾ ਦੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਬੀਜੇਪੀ ਅਤੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮੋਦੀ ਦਾ ਪੁਤਲਾ ਵੀ ਫੂਕਿਆ।

students-from-malerkotla-landed-on-the-streets-against-delhi-violence
ਦਿੱਲੀ ਹਿੰਸਾ ਵਿਰੁੱਧ ਸੜਕਾਂ 'ਤੇ ਉੱਤਰੇ ਮਲੇਰਕੋਟਲਾ ਦੇ ਵਿਦਿਆਰਥੀ

ਮਲੇਰਕੋਟਲਾ: ਦਿੱਲੀ ਵਿੱਚ ਹੋ ਰਹੀ ਹਿੰਸਾ ਦਾ ਵਿਰੋਧ ਕਰਦੇ ਹੋਏ ਸਰਕਾਰੀ ਕਾਲਜ ਮਲੇਰਕੋਟਲਾ ਦੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਕਾਲਜ ਵਿੱਚ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵਿਦਿਆਰਥੀਆਂ ਨੇ ਮੋਦੀ ਸਰਕਾਰ ਅਤੇ ਬੀਜੇਪੀ ਵਿਰੱਧ ਫਿਰਕੂ ਹਿੰਸਾ ਫਲਾਉਣ ਦੇ ਇਲਜ਼ਾਮ ਲਗਾਏ ਤੇ ਸਰਕਾਰ ਅਤੇ ਬੀਜੇਪੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

ਦਿੱਲੀ ਹਿੰਸਾ ਵਿਰੁੱਧ ਸੜਕਾਂ 'ਤੇ ਉੱਤਰੇ ਮਲੇਰਕੋਟਲਾ ਦੇ ਵਿਦਿਆਰਥੀ

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਅਤੇ ਬੀਜੇਪੀ ਦੇਸ਼ ਦੀ ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ। ਦਿੱਲੀ ਵਿੱਚ ਹੋਈ ਘਟਨਾ ਨੂੰ ਵਿਦਿਆਰਥੀਆਂ ਨੇ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਅਤੇ ਦੇਸ਼ ਵਿੱਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ

ਵਿਦਿਆਰਥੀਆਂ ਨੇ ਜਿੱਥੇ ਬੀਜੇਪੀ ਨੂੰ ਇਸ ਸਾਰੇ ਲਈ ਦੋਸ਼ੀ ਦੱਸਿਆ, ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੀ ਇਸ ਹਿੰਸਾ ਵਿੱਚ ਅੱਖਾਂ ਬੰਦ ਰੱਖਣ ਦੇ ਇਲਜ਼ਾਮ ਲਗਾਏ ਹਨ।

ABOUT THE AUTHOR

...view details