ਸੰਗਰੂਰ:ਲਹਿਰਾਗਾਗਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈਡੀ ਵੱਲੋਂ ਆਪ ਦੇ ਵਿਧਾਇਕਾਂ ਦੇ ਕਾਰੋਬਾਰਾਂ ਤੇ ਛਾਪੇ ਮਾਰੇ ਜਾਣ ਸਬੰਧੀ ਪੁੱਛੇ ਜਾਣ ਤੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਜਿੰਨੇ ਵੀ ਵਿਧਾਇਕ ਹਨ ਸਾਰਿਆਂ ਦੁਆਰਾ ਵੱਡੀਆਂ-ਵੱਡੀਆਂ ਠੱਗੀਆਂ ਮਾਰੀਆਂ ਜਾ ਰਹੀਆਂ ਹਨ।ED next raid will be on Punjab CM.
ਸੀਐਮ ਭਗਵੰਤ ਮਾਨ ਨੂੰ ਲੈਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
ਅਗਲੇ ਦਿਨ੍ਹਾਂ ਵਿੱਚ ਦੇਖੋਗੇ ਕਿ ਕਿਵੇਂ ਸਾਰੇ ਹੀ ਅੰਦਰ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਦਾ ਕੋਈ ਚੰਗਾ ਚਰਿੱਤਰ ਨਹੀਂ, ਸਾਰਿਆਂ ਦਾ ਹੀ ਕ੍ਰਿਮੀਨਲ ਰਿਕਾਰਡ ਹੈ। ਜੋ 500 ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ, ਉਸ ਸਬੰਧੀ ਅਫ਼ਸਰਾਂ ਤੇ ਰੇਡਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ।
ਹੁਣ ਅਗਲੀ ਰੇਡ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਵੇਗੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਹਰਿਆਣਾ ਜਾਂ ਦਿੱਲੀ ਨੂੰ ਨਹੀਂ ਜਾਣ ਦਿੱਤੀ ਜਾਵੇਗੀ।
ਜਦਕਿ ਆਮ ਆਦਮੀ ਪਾਰਟੀ ਪੰਜਾਬ ਦੇ ਪਾਣੀਆਂ ਦੇ ਹੱਕਾਂ ਤੇ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਆ ਕੇ ਪੰਜਾਬ ਦਾ ਪਾਣੀ ਹੋਰਨਾਂ ਸੂਬਿਆਂ ਨੂੰ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਕਰਨ ਤੋਂ ਗੁਰੇਜ਼ ਨਹੀਂ ਕਰੇਗਾ।
ਇਹ ਵੀ ਪੜ੍ਹੋ:ਨਸ਼ੇ ਵਿਚ ਟੱਲੀ ਪੁਲਿਸ ਮੁਲਾਜ਼ਮ ਬਣਿਆ ਦਬੰਗ, ਕਹਿੰਦਾ ਮੇਰੀ ਨੇਮ ਪਲੇਟ ਦਿੱਲੀ ਏਅਰਪੋਰਟ