ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਦੌਰਾਨ ਵੀ ਉਨ੍ਹਾਂ ਨੇ ਪੰਜਾਬ ਦੀ ਸਿਆਸਤ 'ਤੇ ਕਾਬਜ਼ ਕਾਂਗਰਸ ਸਰਕਾਰ 'ਤੇ ਨਿਸ਼ਾਨ ਵਿੰਨ੍ਹੇ।
ਸ਼ਹੀਦ ਊਧਮ ਸਿੰਘ ਦੀ ਸ਼ਰਧਾਂਜਲੀ ਮੌਕੇ ਕੈਪਟਨ ਦੀ ਗ਼ੈਰ-ਹਾਜ਼ਰੀ 'ਤੇ ਸੁਖਬੀਰ ਦਾ ਤੰਜ - sukhbir badal
ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਜਦੋਂ ਵੀ ਸੱਤਾ ਵਿੱਚ ਆਉਂਦੀ ਹੈ ਉਹ ਸ਼ਹੀਦਾਂ ਦਾ ਸਨਮਾਨ ਨਹੀਂ ਕਰਦੀ ਅਤੇ ਨਾ ਹੀ ਉਨ੍ਹਾਂ ਦੇ ਨਾਂਅ 'ਤੇ ਕੋਈ ਯਾਦਗਾਰ ਬਣਾਉਂਦੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਜਦੋਂ ਵੀ ਸੱਤਾ ਵਿੱਚ ਆਉਂਦੀ ਹੈ, ਉਹ ਸ਼ਹੀਦਾਂ ਦਾ ਸਨਮਾਨ ਨਹੀਂ ਕਰਦੀ ਅਤੇ ਨਾ ਹੀ ਉਨ੍ਹਾਂ ਦੇ ਨਾਂਅ 'ਤੇ ਕੋਈ ਯਾਦਗਾਰ ਬਣਾਉਂਦੀ ਹੈ।
ਇਸ ਦੌਰਾਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਇਸ ਮੌਕੇ ਗ਼ੈਰ-ਹਾਜ਼ਰੀ ਬਾਰੇ ਕਿਹਾ ਕਿ ਉਹ ਤਾਂ ਬੱਸ ਸਾਢੇ ਤਿੰਨ ਸਾਲਾਂ ਵਿੱਚ ਦਰਬਾਰ ਸਾਹਿਬ ਹੀ ਗਏ ਹਨ, ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਕਿਸੇ ਹੋਰ ਥਾਂ 'ਤੇ ਕਦਮ ਵੀ ਨਹੀਂ ਰੱਖਿਆ। ਉਨ੍ਹਾਂ ਕੈਪਟਨ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ, 'ਕੈਪਟਨ ਨਾ ਤਾਂ ਭਗਤ ਸਿੰਘ ਦੀ ਜਗ੍ਹਾ 'ਤੇ ਗਿਆ ਅਤੇ ਨਾ ਹੀ ਊਧਮ ਸਿੰਘ ਦੀ ਜਗ੍ਹਾ ਤੇ, ਬੱਸ ਉਨ੍ਹਾਂ ਦਾ ਮਕਸਦ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਸੱਤਾ 'ਤੇ ਕਾਬਜ਼ ਹੋਣਾ ਸੀ। ਉਨ੍ਹਾਂ ਦੇ ਮਨ ਵਿੱਚ ਸ਼ਹੀਦਾਂ ਨੂੰ ਲੈ ਕੇ ਕੋਈ ਦਰਦ ਨਹੀਂ ਹੈ।'