ਪੰਜਾਬ

punjab

ETV Bharat / state

ਸੁਖਬੀਰ ਬਾਦਲ ਨੇ ਸ਼ਹੀਦ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ - ਪੰਜਾਬ ਦੇ ਜਵਾਨ ਸ਼ਹੀਦ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼ਹੀਦ ਹੋਏ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਜਤਾਉਣ ਪਹੁੰਚੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ ਤੋਲਾਵਾਲ ਦੇ ਸਕੂਲ ਦਾ ਨਾਂਂਅ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇ।

ਸੁਖਬੀਰ ਬਾਦਲ ਸ਼ਹੀਦ ਗੁਰਬਿੰਦਰ ਸਿੰਘ ਦੇ ਘਰ
ਸੁਖਬੀਰ ਬਾਦਲ ਸ਼ਹੀਦ ਗੁਰਬਿੰਦਰ ਸਿੰਘ ਦੇ ਘਰ

By

Published : Jun 19, 2020, 7:10 PM IST

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਲੱਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ ਤੋਲਾਵਾਲ ਦੇ ਸਕੂਲ ਨੂੰ ਅਪਗਰੇਡ ਕਰ ਕੇ ਇਸ ਦਾ ਨਾਂਅ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇ।

ਸੁਖਬੀਰ ਬਾਦਲ ਸ਼ਹੀਦ ਗੁਰਬਿੰਦਰ ਸਿੰਘ ਦੇ ਘਰ

ਅਕਾਲੀ ਦਲ ਦੇ ਪ੍ਰਧਾਨ ਨੇ ਸ਼ਹੀਦ ਦੇ ਪਰਿਵਾਰ ਨਾਲ ਕਾਫੀ ਸਮਾਂ ਬਿਤਾਇਆ ਤੇ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਪਿੰਡ ਵਿੱਚ ਇੱਕ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਗੁਰਬਿੰਦਰ ਵੱਲੋਂ ਭਾਰਤ ਅਤੇ ਚੀਨ ਸਰਹੱਦ 'ਤੇ ਚੀਨੀਆਂ ਦਾ ਮੁਕਾਬਲਾ ਕਰਦਿਆਂ ਛੋਟੀ ਉਮਰ ਵਿੱਚ ਹੀ ਦਿੱਤੀ ਮਹਾਨ ਸ਼ਹਾਦਤ ਹਮੇਸ਼ਾ ਯਾਦ ਰੱਖੀ ਜਾਵੇਗੀ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ ਅਤੇ ਉਨ੍ਹਾਂ ਦੇ ਜੱਦੀ ਪਿੰਡਾਂ ਤੇ ਸ਼ਹਿਰਾਂ ਵਿੱਚ ਉਨ੍ਹਾਂ ਦੀਆਂ ਯਾਦਗਾਰਾਂ ਬਣਾਈਆਂ ਜਾਣ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੀਨ ਨੂੰ ਇੱਕ ਮਜਬੂਤ ਸੰਦੇਸ਼ ਦੇਣ ਦੀ ਜ਼ਰੂਰਤ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਜ਼ੁਕ ਮੌਕੇ ਅਸੀਂ ਸਾਰੇ ਪ੍ਰਧਾਨ ਮੰਤਰੀ ਤੇ ਭਾਰਤੀ ਫੌਜ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਵੱਲੋਂ ਲਏ ਗਏ ਫੈਸਲਿਆਂ ਦੀ ਹਮਾਇਤ ਕਰਨੀ ਚਾਹੀਦੀ ਹੈ ਕਿਉਂਕਿ ਉਹ ਜ਼ਮੀਨੀ ਹਾਲਾਤ ਤੋਂ ਵਾਕਫ ਹਨ।

ਇਹ ਵੀ ਪੜੋ: ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ ਚੰਡੀਗੜ੍ਹ ਪਹੁੰਚਣ 'ਤੇ ਮੁੱਖ ਮੰਤਰੀ ਨੇ ਦਿੱਤੀ ਸਲਾਮੀ

ਇਸ ਦੌਰਾਨ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਸੰਵਦੇਨਸ਼ੀਲ ਮੁੱਦੇ 'ਤੇ ਰਾਜਨੀਤੀ ਨਾ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਰਨੈਲਾਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਮੌਜੂਦਾ ਹਾਲਾਤ ਵਿੱਚ ਕੀ ਕਰਨਾ ਚਾਹੀਦਾ ਹੈ ਤੇ ਕੀ ਕਾਰਵਾਈ ਕਰਨੀ ਚਾਹੀਦੀ ਹੈ, ਇਸ ਬਾਰੇ ਉਨ੍ਹਾਂ ਨੂੰ ਸਲਾਹ ਨਹੀਂ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਥੇ ਵਿਹਲੇ ਬੈਠ ਕੇ ਉਪਦੇਸ਼ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਸਾਨੂੰ ਫੌਜ ਨੂੰ ਫੈਸਲੇ ਲੈਣ ਦੇਣਾ ਚਾਹੀਦਾ ਹੈ।

ABOUT THE AUTHOR

...view details