ਸੰਗਰੂਰ: ਸ਼ਹਿਰ ਦੇ ਹਲਕਾ ਸਰਦੂਲਗੜ੍ਹ ਵਿੱਚ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਵੱਖ-ਵੱਖ ਪਿੰਡਾ ਦੇ ਲੋਕਾਂ ਨਾਲ ਗੱਲਬਾਤ ਕੀਤੀ।
ਸੁਖਪਾਲ ਖਹਿਰਾ ਨੇ ਸਰਦੂਲਗੜ੍ਹ ਦੇ ਲੋਕਾਂ ਨਾਲ ਕੀਤੀ ਗੱਲਬਾਤ - BJP
ਲੋਕ ਸਭਾ ਚੋਣਾਂ ਦਾ ਪਹਿਲਾ ਗੇੜ ਵੀ ਹੋ ਗਿਆ ਪਰ ਸਿਆਸੀ ਹਮਲੇ ਲਗਾਤਾਰ ਜਾਰੀ ਹਨ। ਸੰਗਰੂਰ ਦੇ ਸਰਦੂਲਗੜ੍ਹ 'ਚ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ।
ਸੁਖਪਾਲ ਖਹਿਰਾ
ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ 'ਤੇ ਤੰਜ ਕਸਦਿਆਂ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਕਾਂਗਰਸ ਨਾਲ ਗਠਜੋੜ ਨਾ ਕਰਨ ਦੇ ਵਾਅਦੇ ਕਰਦਾ ਸੀ ਅੱਜ ਦਿੱਲੀ ਹਰਿਆਣਾ ਤੇ ਪੰਜਾਬ ਵਿੱਚ ਗੱਠਜੋੜ ਦੇ ਲਈ ਤਰਲੇ ਕੱਢ ਰਿਹਾ ਹੈ।
ਖਹਿਰਾ ਨੇ ਕਿਹਾ ਜਦੋਂ ਅਰਵਿੰਦ ਕੇਜਰੀਵਾਲ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਬਿਕਰਮਜੀਤ ਮਜੀਠੀਆ ਤੋਂ ਗੋਡੇ ਟੇਕ ਕੇ ਮਾਫ਼ੀ ਮੰਗੀ ਸੀ ਉਸ ਦਿਨ ਹੀ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਗਿਆ ਸੀ ਕਿ ਕੇਜਰੀਵਾਲ ਅਕਾਲੀ ਭਾਜਪਾ ਦੇ ਨਾਲ ਮਿਲਿਆ ਹੋਇਆ ਹੈ।