ਸੰਗਰੂਰ: ਪਿਛਲੇ 4 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਤੇ ਬੀਐਡ ਅਧਿਆਪਕ ਯੂਨੀਅਨ ਨੇ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲਾਜ਼ਮਾਂ, ਨਾਲ ਮਿਲ ਕੇ ਸਾਂਝਾ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਲਾਲ ਬੱਤੀ ਚੌਕ 'ਤੇ ਪੁਤਲਾ ਫੂਕ ਰੋਸ ਪ੍ਰਗਟ ਕੀਤਾ।
ਇਸ ਪ੍ਰਦਰਸ਼ਨ 'ਤੇ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਆਪਣੇ ਵਾਅਦੇ ਮੁਤਾਬਕ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਪੰਜਾਬ 'ਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੇ ਇਸ਼ਤਿਹਾਰ ਜਾਰੀ ਨਹੀਂ ਕੀਤੇ ਤਾਂ ਉਹ 12 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ।
ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਹਰ ਵਾਰ ਕਹਿੰਦੀ ਹੈ ਕਿ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਪਰ ਇਹ ਅਜੇ ਤੱਕ ਸਰਕਾਰ ਨੇ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਈਟੀਟੀ ਟੈੱਟ ਪਾਸ ਵਿਦਿਆਰਥੀਆਂ ਤੇ ਲਾਠੀਚਾਰਜ ਕੀਤਾ। ਜੋ ਕਿ ਨਿੰਦਨਯੋਗ ਹੈ।
ਇਹ ਵੀ ਪੜ੍ਹੋ: ਸੁਨਾਮ ਕੋਲ ਵਾਪਰਿਆ ਭਿਆਨਕ ਹਾਦਸਾ, 5 ਜ਼ਖ਼ਮੀ
ਉਨ੍ਹਾਂ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਸੰਗਰੂਰ ਤੋਂ ਇਲਾਵਾ 16 ਤੋਂ 17 ਜਿਲ੍ਹਿਆਂ 'ਚ ਕੀਤਾ ਗਿਆ। ਸੂਬਾ ਸਰਕਾਰ ਨੇ ਮੀਡੀਆ 'ਚ ਤਾਂ ਇਹ ਗੱਲ ਕਹਿ ਦਿੱਤੀ ਸੀ ਕਿ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਪਰ ਇਸ ਦਾ ਅਜੇ ਤੱਕ ਨੋਟੀਫਿਕੇਸ਼ਨ ਨਹੀਂ ਜਾਰੀ ਕੀਤਾ। ਦੂਜੀ ਮੰਗ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਜੇ ਤੱਕ 12000 ਅਸਾਮੀਆਂ ਖਾਲੀਆਂ ਹਨ ਜਿਸ ਨੂੰ ਸੂਬਾ ਸਰਕਾਰ ਭਰ ਹੀ ਨਹੀਂ ਰਹੀ।