ਪੰਜਾਬ

punjab

ETV Bharat / state

ਟੈਕਸੀ ਚਾਲਕਾਂ ਵਲੋਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਦਾ ਕੀਤਾ ਘਿਰਾਓ - ਸਵਾਰੀਆਂ ਲਿਜਾਉਣ ਨੂੰ ਲੈਕੇ ਪਾਬੰਦੀਆਂ

ਕੋਰੋਨਾ ਕਾਰਨ ਟੈਕਸੀ ਚਾਲਕਾਂ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਜਿਸ ਨੂੰ ਲੈਕੇ ਟੈਕਸੀ ਚਾਲਕਾਂ ਵਲੋਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਦਾ ਘਿਰਾਓ ਕਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਟੈਕਸੀ ਚਾਲਕਾਂ ਵਲੋਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਦਾ ਕੀਤਾ ਘਿਰਾਓ
ਟੈਕਸੀ ਚਾਲਕਾਂ ਵਲੋਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਦਾ ਕੀਤਾ ਘਿਰਾਓ

By

Published : May 15, 2021, 9:01 PM IST

ਮਲੇਰਕੋਟਲਾ: ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਪੁਰੀ ਤਰ੍ਹਾਂ ਸਖ਼ਤ ਹੈ। ਜਿਸ ਨੂੰ ਲੈਕੇ ਸਰਕਾਰ ਵਲੋਂ ਸਖ਼ਤੀ ਕਰਦਿਆਂ ਗੱਡੀਆਂ 'ਚ ਸਫ਼ਰ 'ਤੇ ਵੀ ਕੁਝ ਪਾਬੰਦੀਆਂ ਲਗਾਈਆਂ ਹਨ। ਇਸ ਦੇ ਚੱਲਦਿਆਂ ਗੱਡੀ 'ਚ ਦੋ ਵਿਅਕਤੀ ਹੀ ਸਫ਼ਰ ਕਰ ਸਕਣਗੇ। ਇਸ ਨੂੰ ਲੈਕੇ ਟੈਕਸੀ ਚਾਲਕਾਂ ਵਲੋਂ ਟਰਾਂਸਪਰਟ ਮੰਤਰੀ ਰਜੀਆ ਸੁਲਤਾਨਾ ਦੀ ਕੋਠੀ ਦਾ ਘਿਰਾਓ ਕਰਦਿਆਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਖਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ।

ਟੈਕਸੀ ਚਾਲਕਾਂ ਵਲੋਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਦਾ ਕੀਤਾ ਘਿਰਾਓ

ਇਨ੍ਹਾਂ ਟੈਕਸੀ ਚਾਲਕਾਂ ਦਾ ਕਹਿਣਾ ਹੈ ਕਿ ਇਸ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਉਨ੍ਹਾਂ ਨੂੰ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ ਹੈ। ਜਿੱਥੇ ਪੁਲਿਸ ਉਨ੍ਹਾਂ ਨੂੰ ਸੜਕਾਂ 'ਤੇ ਤੰਗ ਪ੍ਰੇਸ਼ਾਨ ਕਰ ਰਹੀ ਹੈ, ਉਥੇ ਹੀ ਕਈ ਥਾਵਾਂ 'ਤੇ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਰਿਸ਼ਵਤ ਵੀ ਮੰਗਦੀ ਹੈ। ਉਨ੍ਹਾਂ ਰੋਸ ਵਿਅਕਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਗੱਡੀਆਂ 'ਚ ਸਵਾਰੀਆਂ ਲਿਜਾਉਣ ਨੂੰ ਲੈਕੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਜਦ ਕਿ ਬੱਸਾਂ 'ਚ ਸਵਾਰੀਆਂ ਸਮਰਥਾ ਤੋਂ ਵੀ ਜ਼ਿਆਦਾ ਹੁੰਦੀਆਂ ਹਨ। ਉਨ੍ਹਾਂ ਦਾ ਕਹਿਣਾ ਕਿ ਲੌਕ ਡਾਊਨ ਕਾਰਨ ਉਹ ਪਹਿਲਾਂ ਹੀ ਮੰਡੀ ਦੀ ਮਾਰ ਜੱਲ ਰਹੇ ਹਨ, ਹੁਣ ਸਰਕਾਰ ਵਲੋਂ ਮੁੜ ਪਾਬੰਦੀਆਂ ਲਗਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਉਨ੍ਹਾਂ ਵਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਅਕਾਲੀ ਵਰਕਰਾਂ ਨੇ ਉਡਾਈਆਂ ਕੋਰੋਨਾ ਨਿਯਮਾਂ ਦੀ ਧੱਜੀਆਂ, ਪੁਲਿਸ ਸ਼ਿਕਾਇਤ ਦਾ ਕਰਦੀ ਰਹੀ ਇਤਜ਼ਾਰ

ABOUT THE AUTHOR

...view details