ਸੰਗਰੂਰ: ਜ਼ਿਲ੍ਹੇ ਦੇ ਵਿੱਚ ਕਈ ਦਿਨਾਂ ਤੋਂ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਧਰਨਾ ਲਗਾਇਆ ਗਿਆ ਹੈ। ਇਸ ਧਰਨੇ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਯੂਨੀਅਨ ਦੇ ਨੁਮਾਇੰਦਿਆਂ ਨੂੰ ਮਿਲਣਾ ਪਹੁੰਚੇ। ਜਿੱਥੇ ਉਨ੍ਹਾਂ ਨੇ ਮੌਜੂਦਾ ਕਾਂਗਰਸ ਸਰਕਾਰ 'ਤੇ ਵਰਦਿਆਂ ਕਿਹਾ ਕਿ ਸਰਕਾਰ ਨੌਕਰੀ ਦੇਣ ਦੇ ਝੂਠੇ ਕੈਂਪ ਲਗਾ ਕੇ ਨੌਜਵਾਨਾਂ ਨਾਲ ਖਿਲਵਾੜ ਕਰ ਰਹੀ ਹੈ।
ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਵਿੱਚ ਕਈ ਦਿਨਾਂ ਤੋਂ ਟੈਂਕੀ ਦੇ ਉੱਪਰ ਚੜ੍ਹ ਕੇ ਟੈੱਟ ਪਾਸ ਅਧਿਆਪਕਾਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪ੍ਰਦਰਸ਼ਨਕਾਰੀ ਟੈੱਟ ਪਾਸ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਯੋਗ ਹੋਣ ਦੇ ਬਾਵਜੂਦ ਵੀ ਨੌਕਰੀ ਨਹੀਂ ਦੇ ਰਹੀ ਹੈ ਜਿਸ ਨੂੰ ਲੈ ਕੇ ਉਹ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਇਸ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਇਨ੍ਹਾਂ ਯੂਨੀਅਨ ਨੇਤਾਵਾਂ ਨੂੰ ਮਿਲਣ ਪਹੁੰਚੇ ਅਤੇ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੇ ਉੱਤੇ ਚੀਮਾ ਵੱਲੋਂ ਕਈ ਇਲਜ਼ਾਮ ਲਗਾਏ ਗਏ।