ਸੰਗਰੂਰ:ਸੰਤ ਹਰਚਰਨ ਸਿੰਘ ਲੌਗੋਵਾਲ (Sant Harcharan Singh Longowal) ਦੀ 36ਵੀਂ ਬਰਸੀ ਮਨਾਈ ਗਈ। ਬਰਸੀ ਨੂੰ ਲੈ ਕੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਉਤੇ ਪ੍ਰੋਗਾਰਮ ਕਰਵਾਏ ਗਏ ਸਨ। ਸੰਗਰੂਰ ਵਿੱਚ ਸੰਤ ਹਰਚਰਨ ਸਿੰਘ ਲੌਂਗੋਵਾਲ ਦੀ ਬਰਸੀ ਮਨਾਈ ਗਈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਕੋਈ ਵੀ ਰਾਜਨੀਤੀ ਦਲ ਦਾ ਨੇਤਾ ਆਵੇਗਾ ਤਾਂ ਉਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।
ਸੰਤ ਹਰਚਰਨ ਸਿੰਘ ਲੌਂਗੋਵਾਲ ਦੀ ਬਰਸੀ ਉਤੇ ਸ਼ਰਧਾਜਲੀ ਭੇਜਣ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਪਹੁੰਚੇ। ਇਸ ਮੌਕੇ ਕਿਸਾਨਾਂ (Farmers) ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕਿਹਾ ਜੇਕਰ ਖੇਤੀਬਾੜੀ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਤਾਂ ਰੋਸ ਪ੍ਰਦਰਸ਼ਨ ਇਸ ਤਰ੍ਹਾਂ ਹੀ ਚੱਲਦਾ ਰਹੇਗਾ।