ਪੰਜਾਬ

punjab

ETV Bharat / state

CM ਮਾਨ ਦੀ ਕੋਠੀ ਬਾਹਰ ਪੁਲਿਸ ਤੇ ਅਧਿਆਪਕਾਂ ਵਿਚਾਲੇ ਜ਼ਬਰਦਸਤ ਝੜਪ ! - CM ਮਾਨ ਦੀ ਕੋਠੀ

ਸੰਗਰੂਰ: ਪੀ.ਟੀ.ਆਈ. 646 ਬੇਰੁਜ਼ਗਾਰ ਅਧਿਆਪਕਾਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਨੂੰ ਲੈਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ ਹੈ। ਇਸ ਮੌਕੇ ਪੁਲਿਸ (Police) ਨੇ ਇਨ੍ਹਾਂ ਅਧਿਆਪਕਾ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਨਾਲ ਖਿੱਚ ਧੋਹ ਵੀ ਕੀਤੀ।

ਪੁਲਿਸ ਤੇ ਅਧਿਆਪਕਾਂ ਵਿਚਾਲੇ ਜ਼ਬਰਦਸਤ ਝੜਪ
ਪੁਲਿਸ ਤੇ ਅਧਿਆਪਕਾਂ ਵਿਚਾਲੇ ਜ਼ਬਰਦਸਤ ਝੜਪ

By

Published : Jul 10, 2022, 2:29 PM IST

Updated : Jul 10, 2022, 4:33 PM IST

ਸੰਗਰੂਰ:ਪੀ.ਟੀ.ਆਈ. 646 ਬੇਰੁਜ਼ਗਾਰ ਅਧਿਆਪਕਾਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਨੂੰ ਲੈਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ ਹੈ। ਇਸ ਮੌਕੇ ਪੁਲਿਸ (Police) ਨੇ ਇਨ੍ਹਾਂ ਅਧਿਆਪਕਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਨਾਲ ਖਿੱਚ ਧੂਹ ਵੀ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਬਾਹਰ ਅਧਿਆਪਕਾਂ 'ਤੇ ਲਾਠੀਚਾਰਜ

ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣ ਹੈ ਕਿ ਜਦੋਂ ਭਗਵੰਤ ਮਾਨ (Bhagwant Mann) ਵਿਰੋਧੀ ਧਿਰ ਹੁੰਦੇ ਸਨ ਤਾਂ ਉਹ ਸਾਡਾ ਸਮਰਥਨ ਕਰਦੇ ਸਨ, ਪਰ ਅੱਜ ਜਦੋਂ ਉਹ ਮੁੱਖ ਮੰਤਰੀ ਬਣੇ ਹਨ ਤਾਂ ਉਹ ਖੁਦ ਸਾਡੇ ‘ਤੇ ਲਾਠੀਚਾਰਜ ਕਰਵਾ ਰਹੇ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਏ ਹਨ।

ਪੀਟੀਆਈ ਅਧਿਆਪਕਾਂ ਦਾ ਕਹਿਣਾ ਹੈ ਕਿ ਗਿਆਰਾਂ ਸਾਲ ਤੋਂ ਸਰਕਾਰਾਂ ਆ ਜਾ ਰਹੀਆਂ ਹਨ ਪਰ ਸਾਨੂੰ ਕਿਸੇ ਸਰਕਾਰ ਵੱਲੋਂ ਰੁਜ਼ਗਾਰ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਕਨਵੀਨਰ ਕੇਜਰੀਵਾਲ ਨੇ ਮੁਹਾਲੀ ਪਾਣੀ ਦੀ ਟੈਂਕੀ ’ਤੇ ਚੜ੍ਹੀਆਂ ਲੜਕੀਆਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਨੌਕਰੀ ਦਿੱਤੀ ਜਾਵੇਗੀ।

ਪੀ.ਟੀ.ਆਈ. 646 ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ

ਉਨ੍ਹਾਂ ਕਿਹਾ ਕਿ ਉਸ ਸਮੇਂ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਭਰੋਸਾ ਦਿਵਾ ਕੇ ਖੁਦ ਲੜਕੀਆਂ ਨੂੰ ਟੈਂਕੀ ਤੋਂ ਉਤਾਰਿਆ ਸੀ ਅਤੇ ਕਿਹਾ ਸੀ ਕਿ ਸਾਡੀ ਸਰਕਾਰ ਆਵੇਗੀ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ ਪਰ ਭਗਵੰਤ ਮਾਨ ਮੁੱਖ ਮੰਤਰੀ ਤਾਂ ਬਣ ਗਏ ਪਰ ਉਨ੍ਹਾਂ ਦੀ ਹੁਣ ਤੱਕ ਸੁਣਵਾਈ ਨਹੀਂ ਹੋਈ।

ਇਸ ਤੋਂ ਪਹਿਲਾਂ ਵੀ ਇਨ੍ਹਾਂ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਬਾਹਰ ਵੀ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ। ਉਸ ਸਮੇਂ ਵੀ ਇਨ੍ਹਾਂ ਅਧਿਆਪਕਾਂ ਦੀ ਕਿਸੇ ਵੀ ਅਧਿਕਾਰੀ ਜਾ ਕਿਸੇ ਮੰਤਰੀ ਨੇ ਕੋਈ ਮੰਗ ਨਹੀਂ ਸੁਣੀ। ਗੁੱਸੇ ਵਿੱਚ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਾਂਗਰਸ ਅਤੇ ਅਕਾਲੀ ਦਲ ਦੀਆਂ ਮਾੜੀਆਂ ਨੀਤੀਆ ਤੋਂ ਤੰਗ ਹੋ ਕੇ ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party) ਨੂੰ ਵੋਟ ਪਾਈ ਸੀ, ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਸਾਡੇ ਨਾਲ ਧੱਕੇਸ਼ਾਹੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜੋ ਮੁੱਖ ਮੰਤਰੀ 2022 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੇ ਮੁਲਾਜ਼ਮਾਂ ਬਾਰੇ ਕਹਿੰਦੇ ਸਨ, ਹੁਣ ਉਹ ਪੂਰਾ ਕਿਉਂ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਸਿਰਫ਼ ਐਲਾਨ ਹੀ ਕਰ ਰਹੇ ਹਨ, ਪਰ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਕਰ ਰਹੇ।

ਇਹ ਵੀ ਪੜ੍ਹੋ:CM ਮਾਨ ਵਲੋਂ ਵਿਧਾਨ ਸਭਾ ਅਤੇ ਹਾਈਕੋਰਟ ਲਈ ਜ਼ਮੀਨ ਦੀ ਮੰਗ ਨੂੰ ਲੈ ਕੇ ਵਿਰੋਧੀਆਂ ਦਾ ਬਿਆਨ,ਕਿਹਾ...

Last Updated : Jul 10, 2022, 4:33 PM IST

ABOUT THE AUTHOR

...view details