ਸੰਗਰੂਰ: ਕੈਪਟਨ ਸਰਕਾਰ ਵੱਲੋਂ ਆਪਣੇ 3 ਸਾਲ ਪੂਰੇ ਕਰਨ ਉੱਤੇ ਚੰਡੀਗੜ੍ਹ 'ਚ ਕੈਬਿਨੇਟ ਮੀਟਿੰਗ ਦੌਰਾਨ ਟੈਟ ਪਾਸ ਅਧਿਆਪਕਾਂ ਵੱਲੋਂ ਸੰਗਰੂਰ ਵਿੱਖੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਪਿਛਲੇ ਕਈ ਸਾਲਾਂ ਤੋਂ ਲਾਰੇ ਤੋਂ ਸਵਾਏ ਕੁਝ ਨਹੀਂ ਕਰ ਰਹੀ ਹੈ।
ਸੰਗਰੂਰ: ਅਧਿਆਪਕਾਂ ਵੱਲੋਂ ਕੈਪਟਨ ਸਰਕਾਰ ਦਾ ਫੂਕਿਆ ਗਿਆ ਪੁਤਲਾ
ਸੰਗਰੂਰ ਵਿਖੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਕੀਤੇ ਗਏ ਵਾਅਦਿਆਂ ਤੋਂ ਪਿੱਛੇ ਹੱਟ ਰਹੀ ਹੈ।
ਫ਼ੋਟੋ
ਅਧਿਆਪਕਾਂ ਨੂੰ ਆਪਣੀਆਂ ਨੌਕਰੀਆਂ ਲਈ ਸੰਘਰਸ਼ ਕਰਦੇ ਹੋਏ ਲਗਭਗ 6 ਮਹੀਨੇ ਹੋ ਗਏ ਹਨ, ਪਰ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਕੋਈ ਸਾਰ ਨਹੀਂ ਲੈ ਰਿਹਾ ਹੈ। ਅਧਿਆਪਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ ਨਹੀਂ ਤਾਂ ਉਹ ਆਪਣੇ ਇਸ ਸੰਘਰਸ਼ ਨੂੰ ਹੋਰ ਵੀ ਵਧਾਉਣਗੇ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਕੈਪਟਨ ਦੇ ਘਰ ਦਾ ਘਿਰਾਓ ਵੀ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਤੇ ਉਨ੍ਹਾਂ ਨੂੰ ਨੌਕਰੀਆਂ ਦੇਣ।