ਸੰਗਰੂਰ: ਸੋਮਵਾਰ ਨੂੰ ਸੰਗਰੂਰ ਦੇ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕਾਸ਼ਾਹੀ ਨੂੰ ਲੈ ਕੇ ਵਿਚਾਰ-ਚਰਚਾ ਕੀਤੀ। ਬੇਰੁਜ਼ਗਾਰ ਅਧਿਆਪਕਾਂ ਨੇ ਮੀਡੀਆ ਨਾਲ ਗੱਲ ਕਰਦੇ ਦੱਸਿਆ ਕਿ ਜੋ ਅਸਾਮੀਆਂ ਬਹੁਤ ਲੰਬੇ ਸਮੇਂ ਤੋਂ ਖਾਲੀ ਪਈਆਂ ਹਨ, ਉਨ੍ਹਾਂ ਉੱਪਰ ਜਲਦ ਤੋਂ ਜਲਦ ਬੇਰੁਜ਼ਗਾਰ ਅਧਿਆਪਕਾਂ ਦੀ ਤੈਨਾਤੀ ਕਰਵਾਈ ਜਾਵੇ।
ਗਣਤੰਤਰ ਦਿਵਸ 'ਤੇ ਅਧਿਆਪਕਾਂ ਨੇ ਕੀਤਾ ਵੱਡੇ ਪ੍ਰਦਰਸ਼ਨ ਦਾ ਐਲਾਨ
ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਅਧਿਆਪਕਾਂ ਨੇ ਗਣਤੰਤਰ ਦਿਵਸ ਮੌਕੇ ਵੱਡੇ ਪੱਧਰ ਦੇ ਰੋਸ ਮਾਰਚ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ ਜਿਸ ਦੇ ਵਿਰੋਧ 'ਚ ਉਹ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰਨ ਜਾ ਰਹੇ ਹਨ।
ਫ਼ੋਟੋ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ ਜਿਸ ਦੇ ਚਲਦੇ ਹੁਣ ਉਹ 26 ਜਨਵਰੀ ਨੂੰ ਸੰਗਰੂਰ ਦੇ ਵਿੱਚ ਵੱਡੇ ਪੱਧਰ ਉੱਤੇ ਰੋਸ ਮਾਰਚ ਕਰਨਗੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖਿਲਾਫ ਉਹ ਆਪਣਾ ਗੁੱਸਾ ਵਿਖਾ ਸਕਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਛੱਬੀ ਜਨਵਰੀ ਤੋਂ ਪਹਿਲਾਂ ਵੀ ਉਹ ਕੁਝ ਸਖਤ ਕਦਮ ਵੀ ਚੁੱਕ ਸਕਦੇ ਹਨ।