ਮਲੇਰਕੋਟਲਾ: ਪੰਜਾਬ ਵਿੱਚ ਮਲੇਰਕੋਟਲਾ ਜ਼ਿਆਦਾ ਮੁਸਲਿਮ ਆਬਾਦੀ ਵਾਲਾ ਸ਼ਹਿਰ ਹੈ ਜਿਸ ਦੀਆਂ ਤਸਵੀਰਾਂ ਦਿਲ ਨੂੰ ਛੂਹ ਲੈਣ ਵਾਲੀਆਂ ਹਨ। ਇੱਥੋਂ ਦੀ ਸੋਮਸਨ ਕਲੋਨੀ ਵਿੱਚ ਇੱਕ ਸਾਂਝੀ ਦੀਵਾਰ ਤੇ ਇੱਕ ਪਾਸੇ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਅਤੇ ਦੂਜੇ ਪਾਸੇ ਮਸਜਿਦ ਬਣੀ ਹੋਈ ਹੈ।
ਸਾਂਝੀ ਦੀਵਾਰ ਉੱਤੇ ਹੈ ਮੰਦਰ ਤੇ ਮਸਜਿਦ ਦੀਵਾਰ ਦੇ ਇੱਕ ਪਾਸੇ ਲੋਕ ਪੰਜ ਵਕਤ ਦੀ ਨਮਾਜ਼ ਅਦਾ ਕਰਦੇ ਨਜ਼ਰ ਆਉਂਦੇ ਹਨ ਤੇ ਦੂਜੇ ਪਾਸੇ ਹਿੰਦੂ ਭਾਈਚਾਰੇ ਦੇ ਲੋਕ ਪੂਜਾ ਪਾਠ ਕਰਦੇ ਨਜ਼ਰ ਆਉਂਦੇ ਹਨ।
ਇਸ ਮੌਕੇ ਹਿੰਦੂ ਮੁਸਲਿਮ ਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਦਿੱਲੀ ਦੇ ਲੋਕਾਂ ਨੂੰ ਮਲੇਰਕੋਟਲਾ ਆ ਕੇ ਇਥੋਂ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਵੇਖਣ ਦੀ ਅਪੀਲ ਕੀਤੀ ਹੈ ਲੋਕਾਂ ਨੇ ਕਿਹਾ ਕਿ ਮਲੇਰਕੋਟਲਾ ਵਿੱਚ ਸਾਰੇ ਧਰਮਾਂ ਦੇ ਲੋਕ ਇੱਕ ਦੂਜੇ ਦੇ ਧਰਮਾਂ ਦਾ ਆਦਰ ਸਤਿਕਾਰ ਕਰਦੇ ਹਨ।
ਇਹ ਲੋਕ ਇੱਕ ਦੂਜੇ ਦੇ ਤਿਉਹਾਰਾਂ ਤੇ ਖ਼ੁਸ਼ੀਆਂ ਵਿੱਚ ਸ਼ਮੂਲੀਅਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਕਿਸੇ ਦੇ ਬਹਿਕਾਵੇ ਵਿੱਚ ਨਾ ਆਉਣ ਤੇ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾ ਕੇ ਰੱਖਣ।