ਮਲੇਰਕੋਟਲਾ:ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਦੇ ਵਿੱਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਉਚੇਚੇ ਤੌਰ ਦੇ ਉੱਪਰ ਪਹੁੰਚੀਆਂ। ਇਸ ਸਮਾਗਮ ਦੌਰਾਨ ਲੋਕਾਂ ਨੂੰ ਆਪਣੇ-ਆਲੇ ਦੁਆਲੇ ਬੂਟੇ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ ਤੇ ਬੂਟੇ ਵੰਡੇ ਵੀ ਗਏ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ।
ਜਿੱਥੇ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਦੇ ਵਿੱਚ ਦੂਰੋਂ ਨੇੜਿਓ ਸੰਗਤਾਂ ਆਈਆਂ ਉਥੇ ਹੀ ਮਲੇਰਕੋਟਲਾ ਰਿਆਸਤ ਦੇ ਆਖ਼ਰੀ ਬੇਗ਼ਮ ਮੁਨੱਵਰ ਉਨ ਨਿਸ਼ਾ ਵੀ ਉਚੇਚੇ ਤੌਰ ‘ਤੇ ਇੱਥੇ ਪਹੁੰਚ ਕੇ ਨਤਮਸਤਕ ਹੋਏ। ਦੱਸ ਦਈਏ ਕਿ ਮਲੇਅ ਕੁਲਾਰ ਰਿਆਸਤ ਉਹ ਰਿਆਸਤ ਹੈ ਜਿੱਥੋਂ ਦੇ ਨਵਾਬ ਰਹੇ ਸ਼ੇਰ ਮੁਹੰਮਦ ਖ਼ਾਨ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਜ਼ਿੰਦਾ ਨੀਂਹਾਂ ਵਿੱਚ ਚਿਨਵਾਉਣ ਦਾ ਵਿਰੋਧ ਕੀਤਾ ਗਿਆ ਸੀ ਤੇ ਉਨ੍ਹਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਸੀ ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਲੋਕ ਹਮੇਸ਼ਾ ਮਲੇਰਕੋਟਲਾ ਤੇ ਇਥੋਂ ਦੇ ਨਵਾਬ ਨੂੰ ਕਦੇ ਨਹੀਂ ਭੁੱਲਦੇ ਤੇ ਹਮੇਸ਼ਾ ਯਾਦ ਰੱਖਦੇ ਹਨ।