ਸੰਗੂਰਰ: ਬੀਤੇ ਦਿਨ ਸੂਬੇ ਅੰਦਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਤੀ ਯਨੂਿਟ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਤੋਂ ਆਮ ਲੋਕਾਂ ਵਿੱਚ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜਦੋਂ ਆਪ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਬਿਜਲੀ ਦਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਜਾਵੇਗੀ। ਜਾਂ ਫਿਰ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ 'ਚ ਵਧੀਆਂ ਬਿਜਲੀ ਦਰਾਂ ਤੋਂ ਲੋਕ ਨਿਰਾਸ਼, ਕਿਹਾ- ਪੰਜਾਬ ਸਰਕਾਰ ਨੇ ਆਮ ਲੋਕਾਂ ਉੱਤੇ ਪਾਇਆ ਬੋਝ - ਸੀਐੱਮ ਨੂੰ ਬਿਜਲੀ ਸਸਤੀ ਕਰਨ ਦੀ ਅਪੀਲ
ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਪ੍ਰਤੀ ਯੂਨਿਟ ਬਿਜਲੀ ਦਰ ਵਿੱਚ ਕੀਤੇ ਗਏ ਵਾਧੇ ਤੋਂ ਬਾਅਦ ਸੀਐੱਮ ਦੇ ਆਪਣੇ ਜ਼ਿਲ੍ਹੇ ਸੰਗਰੂਰ ਦੇ ਲੋਕ ਨਿਰਾਸ਼ ਦਿਖਾਈ ਦੇ ਰਹੇ ਨੇ। ਲੋਕਾਂ ਦਾ ਕਹਿਣਾ ਹੈ ਕਿ ਸੀਐੱਮ ਮਾਨ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਮੁਫਤ ਬਿਜਲੀ ਦੇ ਬਾਵਜੂਦ ਜੇਕਰ ਬਿਜਲੀ ਬਿੱਲ ਸਲੇਬ ਪੂਰੀ ਹੋਣ ਤੋਂ ਬਾਅਦ ਆਉਂਦਾ ਹੈ ਤਾਂ ਵੀ ਲੋਕਾਂ ਨੂੰ ਪ੍ਰਤੀ ਯੂਨਿਟ ਸਸਤੀ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਸੀਐੱਮ ਨੇ ਹੁਣ ਆਪਣੀ ਗੱਲ ਤੋਂ ਮੁਨਕਰ ਹੁੰਦਿਆਂ ਮੱਧ ਵਰਗ ਨੂੰ ਮਾਰ ਪਾਈ ਹੈ।
ਵਾਅਦੇ ਦੇ ਉਲਟ ਚੱਲੀ ਸਰਕਾਰ: ਉਨ੍ਹਾਂ ਕਿਹਾ ਬੀਤੇ ਦਿਨੀਂ ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਹੋਈ ਜਿਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਇਹ ਗੱਲ ਦੁਹਰਾਈ ਕਿ ਸਾਡੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, ਪਰ ਕੱਲ੍ਹ ਭਗਵੰਤ ਮਾਨ ਵੱਲੋਂ ਬਿਜਲੀ ਦਰਾਂ ਵਿਚ ਵਾਧਾ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਤੋਂ ਜਿੱਥੇ ਆਮ ਲੋਕ ਖ਼ਫਾ ਨੇ ਉੱਥੇ ਹੀ ਦੂਸਰੇ ਪਾਸੇ ਵਿਰੋਧੀਆਂ ਨੇ ਵੀ ਭਗਵੰਤ ਮਾਨ ਨੂੰ ਨਿਸ਼ਾਨੇ ਉੱਤੇ ਲੈਣਾ ਸ਼ੁਰੂ ਕਰ ਦਿੱਤਾ ਹੈ।
- ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਵੰਡੇ ਨਿਯੁਕਤੀ ਪੱਤਰ
- ਭਾਨਾ ਸਿੱਧੂ ਨੂੰ ਅਦਾਲਤ ਨੇ ਭੇਜਿਆ 4 ਦਿਨ ਦੇ ਪੁਲਿਸ ਰਿਮਾਂਡ ਉੱਤੇ, ਭਾਨਾ ਸਿੱਧੂ ਦੇ ਹੱਕ 'ਚ ਮੂਸੇਵਾਲਾ ਦੇ ਪਿਤਾ ਨੇ ਲਾਇਆ ਧਰਨਾ
- ਗੈਂਗਸਟਰ ਸੁਖਪ੍ਰੀਤ ਸੁੱਖਾ ਦੇ ਕਤਲ ਮਾਮਲੇ 'ਚ ਫਰਾਰ ਮੁਲਜ਼ਮ ਸੂਰਜ ਦੀ ਵੀਡੀਓ ਵਾਇਰਲ, ਖੁਦ ਨੂੰ ਦੱਸਿਆ ਬੇਕਸੂਰ ਤੇ ਲਏ ਅਸਲ ਕਾਤਲਾਂ ਦੇ ਨਾਂਅ
ਬਿਜਲੀ ਦਰ ਸਸਤੀ ਕਰਨ ਦੀ ਅਪੀਲ:ਅੱਜ ਜਦੋਂ ਜ਼ਿਲ੍ਹਾ ਸੰਗਰੂਰ ਦੇ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਪਹਿਲਾਂ ਤੁਹਾਡੇ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਬਿਜਲੀ ਬਿਲ ਨਹੀਂ ਆਉਣਗੇ ਜੇਕਰ ਆਉਣਗੇ ਤਾਂ ਬਹੁਤ ਹੀ ਘੱਟ ਕੀਮਤਾਂ ਦੇ ਬਿੱਲ ਆਉਣਗੇ, ਪਰ ਤੁਹਾਡੇ ਵੱਲੋਂ ਜੋ ਕੱਲ੍ਹ ਬਿਜਲੀ ਦੇ ਰੇਟਾਂ ਵਿੱਚ ਵਾਧਾ ਕੀਤਾ ਗਿਆ ਹੈ ਉਸ ਨਾਲ ਆਮ ਲੋਕਾਂ ਦੀ ਜੇਬ ਉੱਤੇ ਬਹੁਤ ਭਾਰ ਪਏਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਆਪਣੇ ਰੁਜਗਾਰ ਚਲਾਉਣਾ ਪਹਿਲਾਂ ਹੀ ਬਹੁਤ ਔਖੇ ਹੋ ਰਿਹਾ ਹੈ। ਕੁੱਝ ਲੋਕਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਤੋਹਫਾ ਤਾਂ ਕੀ ਦੇਣਾ ਸੀ ਉਲਟਾ ਲੋਕਾਂ ਨੂੰ ਹੈਰਾਨੀ ਜ਼ਰੂਰ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਬੀਤੇ ਦਿਨ ਤੁਹਾਡੇ ਵੱਲੋਂ ਬਿਜਲੀ ਦੀ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਉਸ ਨੂੰ ਘੱਟ ਕੀਤਾ ਜਾਵੇ ਤਾਂ ਜੋ ਗਰੀਬ ਲੋਕ ਆਪਣੀ ਜ਼ਿੰਦਗੀ ਨੂੰ ਖੁਸ਼ਹਾਲੀ ਦੇ ਨਾਲ ਜੀ ਸਕਣ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਦੀ ਅਪੀਲ ਨੂੰ ਸੁਣਦੇ ਹਨ ਜਾਂ ਨਹੀਂ।