ਪੰਜਾਬ

punjab

ETV Bharat / state

ਇੰਦਰਾ ਗਾਂਧੀ ਨੂੰ ਅਹਿਮਦ ਸ਼ਾਹ ਅਬਦਾਲੀ ਵਾਂਗ ਯਾਦ ਕਰਦੀ ਹੈ ਸਿੱਖ ਕੌਮ- ਲੌਂਗੋਵਾਲ - ਇੰਦਰਾ ਗਾਂਧੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਦਰਾ ਗਾਂਧੀ ਦੀ ਤੁਲਨਾ ਅਹਿਮਦ ਸ਼ਾਹ ਅਬਦਾਲੀ ਨਾਲ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਜਖ਼ਮ ਸਿੱਖ ਕੌਮ ਕਦੇ ਵੀ ਨਹੀਂ ਭੁੱਲ ਸਕਦੀ। ਇਸ ਕਰ ਕੇ ਅੰਮ੍ਰਿਤਸਰ ਸਾਹਿਬ ਵਿਖੇ ਪ੍ਰਦਰਸ਼ਨੀ ਵਿੱਚੋਂ ਜਵਾਹਰ ਲਾਲ ਨਹਿਰੂ ਤੇ ਉਨ੍ਹਾਂ ਦੀ ਪੁੱਤਰੀ ਇੰਦਰਾ ਗਾਂਧੀ ਦੀਆਂ ਤਸਵੀਰਾਂ ਨੂੰ ਹਟਾ ਦਿੱਤਾ ਗਿਆ ਹੈ।

ਤਸਵੀਰ
ਤਸਵੀਰ

By

Published : Nov 21, 2020, 6:57 PM IST

ਸੰਗਰੂਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਦਰਾ ਗਾਂਧੀ ਦੀ ਤੁਲਨਾ ਅਹਿਮਦ ਸ਼ਾਹ ਅਬਦਾਲੀ ਨਾਲ ਕੀਤੀ ਹੈ। ਉਨ੍ਹਾਂ ਕਿਹਾ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਖੇ 1984 ਵਿੱਚ ਹਮਲਾ ਕਰਕੇ ਦਰਬਾਰ ਸਾਹਿਬ ਤੇ ਸਿੱਖਾਂ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਸੀ ਤੇ ਉਸ ਸਮੇਂ ਹਜ਼ਾਰਾਂ ਬੇਦੋਸ਼ੇ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਕਰਕੇ ਉਨ੍ਹਾਂ ਨੂੰ ਸਿੱਖ ਕੌਮ ਅਹਿਮਦ ਸ਼ਾਹ ਅਬਦਾਲੀ ਵਾਂਗ ਯਾਦ ਕਰਦੀ ਹੈ।

ਇੰਦਰਾ ਗਾਂਧੀ ਨੂੰ ਅਹਿਮਦ ਸ਼ਾਹ ਅਬਦਾਲੀ ਵਾਂਗ ਯਾਦ ਕਰਦੀ ਹੈ ਸਿੱਖ ਕੌਮ- ਲੌਂਗੋਵਾਲ

ਭਾਈ ਲੌਂਗੋਵਾਲ ਨੇ ਕਿਹਾ ਕਿ ਜਿਥੇ ਅਹਿਮਦ ਸ਼ਾਹ ਅਬਦਾਲੀ ਨੇ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ, ਇਸੇ ਤਰ੍ਹਾਂ ਸ੍ਰੀਮਤੀ ਇੰਦਰਾ ਗਾਂਧੀ ਨੇ ਵੀ ਸ੍ਰੀ ਦਰਬਾਰ ਸਾਹਿਬ' ਤੇ ਫ਼ੌਜ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਸਾਡੇ ਬਹੁਤ ਸਾਰੇ ਸਿੱਖ ਮਾਰੇ ਗਏ ਸਨ। ਜਿਹੜਾ ਸਿੱਖ ਭਾਈਚਾਰਾ ਕਦੇ ਨਹੀਂ ਭੁੱਲਾ ਸਕਦਾ, ਪਰ ਅੱਜ ਕਾਂਗਰਸ ਨੇ ਗੁਬਾਰਿਆਂ ਨੂੰ ਇੰਦਰਾ ਗਾਂਧੀ ਦੀ ਤਸਵੀਰ ਨਾਲ ਛੱਡ ਕੇ ਨਿੱਦਣਯੋਗ ਕੰਮ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਪ੍ਰਦਰਸ਼ਨੀ ਵਿੱਚ ਜਵਾਹਰ ਲਾਲ ਨਹਿਰੂ ਦੀ ਤਸਵੀਰ ਲਗਾ ਦਿੱਤੀ ਗਈ ਸੀ ਪਰ ਲੋਕਾਂ ਦੇ ਰੋਹ ਨੂੰ ਦੇਖਦੇ ਹੋਏ ਜਵਾਹਰ ਲਾਲ ਨਹਿਰੂ ਦੀ ਤਸਵੀਰ ਨੂੰ ਹਟਾ ਦਿੱਤਾ ਗਿਆ ਕਿਉਂਕਿ 84 ਮੌਕੇ ਦਿੱਲੀ ਵਿੱਚ ਹੋਏ ਕਤਲੇਆਮ ਵੀ ਰਾਜੀਵ ਗਾਂਧੀ ਦੇ ਇਸ਼ਾਰੇ ਉੱਤੇ ਕੀਤਾ ਗਿਆ ਸੀ।

ਉਨ੍ਹਾਂ ਕਾਂਗਰਸ ਉੱਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਤਸਵੀਰ ਨਾਲ ਗੁਬਾਰੇ ਅਸਮਾਨ ਦੇ ਵਿੱਚ ਛੱਡ ਗਏ ਸਨ ਜਿਸ ਨਾਲ ਸਿੱਖਾਂ ਦੇ ਜ਼ਖਮਾਂ ਨੂੰ ਮੁੜ ਉਖੇੜਣ ਦੀ ਕੋਸ਼ਿਸ਼ ਕੀਤੀ ਗਈ ਹੈ।

ABOUT THE AUTHOR

...view details