ਸੰਗਰੂਰ:ਜ਼ਿਲ੍ਹੇ ਦੇ ਪਿੰਡ ਫਲੇੜਾ ਦੇ ਬੀਤੀ ਰਾਤ ਸਮੇਂ ਖੇਤਾਂ ਵਿੱਚ ਕਰੰਟ ਲੱਗਣ ਕਾਰਨ ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ ਹੋਈ ਹੈ। ਸੁਖਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਰਾਤ ਸਮੇਂ ਆਪਣੇ ਖੇਤਾਂ ਵਿੱਚ ਝੋਨੇ ਦੀ ਫਸਲ ਨੂੰ ਪਾਣੀ ਲਗਾਉਣ ਲਈ ਗਏ ਸਨ ਅਤੇ ਖੇਤਾਂ ਵਿੱਚ ਬਿਜਲੀ ਦੇ ਖੰਭੇ ਦੇ ਵਿੱਚ ਕਰੰਟ ਆ ਜਾਣ ਕਾਰਨ ਦੋਵੇਂ ਹੀ ਕਰੰਟ ਦੀ ਚਪੇਟ ਵਿੱਚ ਆ ਗਏ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ।
ਘਟਨਾ ਹੋਣ ਤੋਂ ਬਾਅਦ ਜਦੋਂ ਸਵੇਰੇ ਉਨ੍ਹਾਂ ਦੇ ਛੋਟੇ ਭਰਾ ਖੇਤ ਗਿਆ ਤਾਂ ਉਨ੍ਹਾਂ ਦੇਖਿਆ ਕਿ ਦੋਨਾਂ ਦੀ ਮੌਤ ਹੋ ਗਈ ਹੈ। ਤਿੰਨੋਂ ਭਰਾ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਕੇ ਆਪਣਾ ਘਰ ਦਾ ਗੁਜ਼ਾਰਾ ਚਲਾ ਰਹੇ ਸਨ। ਪਿੱਛੇ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਤੀਜਾ ਭਰਾ ਬਹੁਤ ਛੋਟਾ ਹੈ ਅਤੇ ਮਾਤਾ ਹੈ। ਹੁਣ ਘਰ ਵਿੱਚ ਕਮਾਉਣ ਵਾਲਾ ਕੋਈ ਵੀ ਨਹੀਂ ਹੈ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਘਰ ਦੇ ਵਿਚ ਹੁਣ ਮਾਂ ਅਤੇ ਪਤਨੀ ਤੇ ਇੱਕ ਛੋਟਾ ਭਰਾ ਰਹਿ ਗਿਆ ਹੈ। ਪੁਲਿਸ ਨੇ ਛੋਟੇ ਭਾਈ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਕੇ ਮਾਮਲਾ ਦਰਜ ਕਰਕੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਦੇ ਦਿੱਤੀ ਗਈ ਹੈ।