Murder in Sangrur: ਸੁਨਾਮ ਵਿੱਚ ਅਣਪਛਾਤੀ ਲਾਸ਼ ਮਿਲਣ ਦੇ 24 ਘੰਟਿਆਂ ਵਿੱਚ ਸੁਲਝਿਆ ਮਾਮਲਾ, ਪੁਲਿਸ ਨੇ ਦੋ ਮੁਲਜ਼ਮ ਕੀਤੇ ਗ੍ਰਿਫਤਾਰ ਗੁਰਦਾਸਪੁਰ:ਸੁਨਾਮ ਪੁਲਿਸ ਨੇ ਕਤਲ ਦੇ ਇੱਕ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੁੁਲਿਸ ਨੇ ਅਣਪਛਾਤੀ ਲਾਸ਼ ਮਿਲਣ ਤੋਂ ਬਾਅਦ ਕਾਰਵਾਈ ਕਰਦਿਆਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਅਣਪਛਾਤੀ ਲਾਸ਼ ਮਿਲਣ ਤੋਂ ਬਾਅਦ ਸਨਾਖਤ ਹੋਣ ਅਤੇ ਕਤਲ ਦਾ ਮੁਕੱਦਮਾ ਦਰਜ਼ ਕਰਨ ਦੇ ਚੌਵੀ ਘੰਟਿਆਂ ਵਿੱਚ ਹੀ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਮ੍ਰਿਤਕ ਦੇ ਭਰਾ ਨੇ ਕੀਤੀ ਸੀ ਸ਼ਿਕਾਇਤ:ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਥਾਨਕ ਡੀਐੱਸਪੀ ਭਰਪੂਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਵਲੋਂ ਬਿਆਨ ਦਰਜ ਕਰਵਾਏ ਗਏ ਸਨ ਕਿ ਉਸਦਾ ਭਰਾ ਮਨਜੀਤ ਸਿੰਘ ਮੁਬਾਈਲ ਡੀਲਰ ਦਾ ਕੰਮ ਕਰਦਾ ਸੀ। ਉਸਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਕੋਲ ਇੱਕ ਬੋਲੈਰੋ ਪਿਕਅਪ ਗੱਡੀ ਸੀ, ਜਿਸ ਵਿੱਚ ਉਹ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚੋਂ ਵਰਤਿਆਂ ਤੇਲ (ਕਾਲਾ ਤੇਲ) ਇਕੱਠਾ ਕਰਦਾ ਸੀ। ਉਨ੍ਹਾਂ ਕਿਹਾ ਕਿ ਉਸਦਾ ਭਰਾ ਮਨਜੀਤ ਸਿੰਘ ਆਪਣੇ ਸਾਥੀਆਂ ਰਣਜੀਤ ਸਿੰਘ ਅਤੇ ਤਰਵਿੰਦਰ ਸਿੰਘ ਸਮੇਤ ਬਠਿੰਡਾ ਵਾਲੇ ਪਾਸੇ ਗਿਆ ਜੋ ਘਰ ਵਾਪਸ ਨਹੀਂ ਆਇਆ।
ਇਹ ਵੀ ਪੜ੍ਹੋ:Jago For Ram Rahim Satsang in Bathinda: ਰਾਮ ਰਹੀਮ ਦੇ ਸਮਰਥਾਂ ਨੇ ਕੱਢੀ ਜਾਗੋ, ਸੱਭਿਆਚਾਰ ਪ੍ਰੋਗਰਾਮ ਕੀਤੇ ਪੇਸ਼, ਪਾਏ ਭੰਗੜੇ
ਮ੍ਰਿਤਕ ਦੇ ਭਰਾ ਰਣਜੀਤ ਸਿੰਘ ਨੇ ਕਿਹਾ ਸੀ ਕਿ ਉਸਨੂੰ ਪੂਰਾ ਯਕੀਨ ਹੈ ਕਿ ਉਸਦੇ ਭਰਾ ਦਾ ਕਤਲ ਉਕਤ ਫੜ੍ਹੇ ਗਏ ਵਿਅਕਤੀਆਂ ਵੱਲੋਂ ਹੀ ਕੀਤਾ ਗਿਆ, ਜਿਸ ਦੇ ਅਧਾਰ ਉੱਤੇ ਰਣਜੀਤ ਸਿੰਘ ਦੇ ਬਿਆਨ ਉੱਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਡੀਐਸਪੀ ਭਰਪੂਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਟੀਮ ਵੱਲੋਂ ਟੈਕਨੀਕਲ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਉਂਦੇ ਹੋਏ ਕਥਿਤ ਮੁਲਜ਼ਮਾਂ ਰਣਜੀਤ ਸਿੰਘ ਅਤੇ ਹਰਵਿਦਰ ਸਿੰਘ ਦੀ ਭਾਲ਼ ਕਰਕੇ 24 ਘੰਟੇ ਦੇ ਅੰਦਰ-ਅੰਦਰ ਗਿ੍ਫ਼ਤਾਰ ਕੀਤਾ ਗਿਆ। ਪੁੱਛਗਿੱਛ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਮਨਜੀਤ ਸਿੰਘ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਸੁਨਾਮ ਦੇ ਖੇਤਾਂ ਵਿੱਚ ਸੁੱਟ ਦਿੱਤਾ ਅਤੇ ਬਲੈਰੋ ਗੱਡੀ ਸੁਨਾਮ ਅਨਾਜ਼ ਮਡੀ ਵਿੱਚ ਖੜ੍ਹੀ ਕਰ ਦਿੱਤੀ। ਪੁਲਿਸ ਨੇ ਇਨ੍ਹਾਂ ਦੀ ਨਿਸ਼ਾਨਦੇਹੀ ਉੱਤੇ ਮਨਜੀਤ ਸਿੰਘ ਦੀ ਬੋਲੈਰੋ ਗੱਡੀ ਨੂੰ ਅਨਾਜ਼ ਮੰਡੀ ਵਿਚੋਂ ਬਰਾਮਦ ਕਰ ਲਿਆ ਗਿਆ ਹੈ।