ਸੰਗਰੂਰ : ਜ਼ਿਲ੍ਹੇ ਦੇ ਸੁਨਾਮ ਰੋਡ ਇਲਾਕੇ ਦੇ ਫੋਕਲ ਪੁਆਇੰਟ 'ਤੇ ਸਰੇਆਮ ਗੋਲੀਬਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਕੁਝ ਅਣਪਛਾਤੇ ਲੋਕਾਂ ਨੇ ਇੱਕ ਪਿੰਡ ਦੇ ਸਾਬਕਾ ਸਰਪੰਚ ਉੱਤੇ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ।
ਅਣਪਛਾਤੇ ਲੋਕਾਂ ਵੱਲੋਂ ਸਾਬਕਾ ਸਰਪੰਚ 'ਤੇ ਗੋਲੀਬਾਰੀ, ਤਿੰਨ ਲੋਕ ਜ਼ਖ਼ਮੀ ਜਾਣਕਾਰੀ ਮੁਤਾਬਕ ਫੋਕਲ ਪੁਆਇੰਟ ਨੇੜੇ ਕੁਝ ਅਣਪਛਾਤੇ ਲੋਕਾਂ ਨੇ ਬਡਰੁੱਖਾਂ ਪਿੰਡ ਦੇ ਸਾਬਕਾ ਸਰਪੰਚ ਅਤੇ ਉਸ ਦੇ ਪੁੱਤਰ ਸਮੇਤ ਤਿੰਨ ਲੋਕਾਂ 'ਤੇ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਤਿੰਨੋ ਗੰਭੀਰ ਜ਼ਖ਼ਮੀ ਹੋ ਗਏ।
ਸਥਾਨਕ ਲੋਕਾਂ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ਤੇ ਪੁੱਜ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਇਥੇ ਡਾਕਟਰਾਂ ਵੱਲੋਂ ਦੋ ਜ਼ਖ਼ਮੀ ਵਿਅਕਤੀ ਨੂੰ ਖ਼ਰਾਬ ਹਾਲਤ ਦੇ ਚਲਦੇ ਡੀਐਮਸੀ ਸੰਗਰੂਰ ਅਤੇ ਪਟਿਆਲਾ ਦੇ ਰਜਿੰਦਰ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪਿੰਡਵਾਸੀਆਂ ਵੱਲੋਂ ਚੋਣਾਂ ਦੌਰਾਨ ਅਜਿਹੀ ਘਟਨਾ ਵਾਪਰਨ ਤੇ ਰੋਸ ਪ੍ਰਗਟ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੁਲਜ਼ਮਾਂ ਤੇ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।