ਸੰਗਰੂਰ: ਪੰਜਾਬ ਵਿੱਚ ਸਬਜ਼ੀਆਂ ਦੇ ਭਾਅ ਅਸਮਾਨ ਚੜ੍ਹੇ ਹਨ, ਜਿਸ ਨਾਲ ਲੋਕਾਂ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ। ਮਹਿੰਗਾਈ ਦੀ ਮਾਰ ਆਮ ਪਰਿਵਾਰਾਂ ਨੂੰ ਜ਼ਿਆਦਾ ਝੱਲਣੀ ਪੈ ਰਹੀ ਹੈ। ਟਮਾਟਰ, ਪਿਆਜ਼ ਤੋਂ ਬਾਅਦ ਹੁਣ ਬਾਕਿ ਸਬਜ਼ੀਆਂ ਵੀ ਮਹਿੰਗੀਆਂ ਹੋ ਗਈਆਂ ਹਨ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਬਜ਼ੀਆਂ ਦੀ ਖ਼ਰੀਦ ਸਾਡੇ ਵੱਸ ਤੋਂ ਬਾਹਰ ਹੋ ਰਹ ਹੈ। ਲੋਕ ਮਹਿੰਗਾਈ ਦੀ ਮਾਰ ਨੂੰ ਝੱਲਣ ਲਈ ਮਜਬੂਰ ਹਨ। ਗ੍ਰਾਹਕਾਂ ਤੇ ਦੁਕਾਨਦਾਰਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਸਬਜ਼ੀਆਂ ਦੀਆਂ ਕੀਮਤਾਂ ਵੱਧਣ ਕਾਰਨ ਗਾਹਕਾਂ ਵੱਲੋਂ ਸਬਜ਼ੀਆਂ ਦੀ ਘੱਟ ਖ਼ਰੀਦਦਾਰੀ ਕੀਤੀ ਜਾ ਰਹੀ ਹੈ।