ਵਾਟਰ ਸਪਲਾਈ ਵਿਭਾਗ ਮੁਲਾਜ਼ਮਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਕੀਤਾ ਪ੍ਰਦਰਸ਼ਨ - ਕੈਬਿਨੇਟ ਮੰਤਰੀ
ਮਲੇਰਕੋਟਲਾ: ਵਾਟਰ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਕੈਬਿਨੇਟ ਮੰਤਰੀ ਰਜੀਆ ਸੁਲਤਾਨਾ ਦੇ ਘਰ ਦਾ ਘਿਰਾਓ ਕੀਤਾ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਕੈਬਿਨੇਟ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ।
ਮਲੇਰਕੋਟਲਾ
ਦਰਅਸਲ, ਵਾਟਰ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਦੀ ਮੰਗਾ ਪੂਰੀਆਂ ਨਹੀਂ ਹੋ ਰਹੀਆਂ ਹਨ ਜਿਸ ਦੇ ਚਲਦਿਆਂ ਆਪਣੀਆਂ ਮੰਗਾ ਨੂੰ ਲੈ ਕੇ ਅੜ੍ਹੇ ਹੋਏ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਮੌਸਮ ਖ਼ਰਾਬ ਹੋਣ ਦੇ ਬਾਵਜੂਦ ਮੁਹਾਲੀ ਵਿੱਚ ਪੱਕੇ ਤੌਰ ਤੇ ਧਰਨੇ ਤੋਂ ਬਾਅਦ ਪੈਦਲ ਚੱਲ ਕੇ ਮਲੇਰਕੋਟਲਾ ਵਿੱਚ ਮੰਤਰੀ ਦੀ ਕੋਠੀ ਦੀ ਘਿਰਾਓ ਕੀਤਾ ਤੇ ਚਲ ਕੇ ਪ੍ਰਦਰਸ਼ਨ ਕੀਤਾ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਦੀ ਮੰਗਾ ਨਾ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਆਪਣੀ ਪ੍ਰਦਰਸ਼ਨ ਤੇਜ਼ ਕਰਨਗੇ।